ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ
ਜਿਲ੍ਹੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਸਿਖਲਾਈ ਦਿੱਤੀ ਜਾਣੀ ਹੈ।ਜੋ ਨੌਜਵਾਨ ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਕੋਚਿੰਗ ਲੈਣ ਦੇ ਚਾਹਵਾਨ ਹਨ, ਉਹ ਗੂਗਲ ਫਾਰਮ ਲਿੰਕ <https://tinyurl.com/yu8bcexh> ’ਤੇ ਆਪਣਾ ਨਾਮ ਰਜਿਸਟਰ ਕਰ ਸਕਦੇ ਹਨ।
ਇਸ ਸਬੰਧੀ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਜਿਲ੍ਹੇ ਦੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਆਪਣਾ ਨਾਮ ਇਸ ਲਿੰਕ ਉਪਰ ਰਜਿਸਟਰ ਕਰਨ ਤੇ ਪੰਜਾਬ ਸਰਕਾਰ ਦੀ ਘਰ-ਘਰ ਰੋਜਗਾਰ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਪੰਜਾਬ ਸਰਕਾਰ ਵਲੋਂ ਕੱਢੀਆਂ ਜਾਣ ਵਾਲੀਆਂ ਸਰਕਾਰੀ ਨੌਕਰੀਆਂ ਲਈ ਪ੍ਰਾਈਵੇਟ ਕੋਚਿੰਗ ਏਜੰਸੀਆਂ ਨਾਲ ਤਾਲਮੇਲ ਕਰਕੇ ਮੁਫਤ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ।
Check Also
ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …
Punjab Post Daily Online Newspaper & Print Media