Tuesday, September 1, 2026

ਸਿੰਘੂ ਬਾਰਡਰ ਤੋਂ ਪਰਤੇ ਕਿਸਾਨ ਦੀ ਮੌਤ

ਸੰਗਰੂਰ, 1 ਜੂਨ (ਜਗਸੀਰ ਲੌਂਗੋਵਾਲ) – ਦਿੱਲੀ ਦੇ ਸਿੰਘੂ ਬਾਰਡਰ ਤੋਂ ਪਰਤੇ ਨੇੜਲੇ ਪਿੰਡ ਮੰਡੇਰ ਕਲਾਂ ਦੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸਰਗਰਮ ਆਗੂ ਭਾਗ ਸਿੰਘ (56 ਸਾਲ) ਦੀ ਬਿਮਾਰੀ ਕਾਰਨ ਮੌਤ ਹੋ ਗਈ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਆਗੂ ਕੁਲਦੀਪ ਸਿੰਘ ਜੋਸ਼ੀ ਅਤੇ ਇਕਾਈ ਪ੍ਰਧਾਨ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਭਾਗ ਸਿੰਘ ਮੁੱਢ ਤੋਂ ਹੀ ਸਿੰਘੂ ਮੋਰਚੇ ਵਿੱਚ ਡਟਿਆ ਹੋਇਆ ਸੀ।ਕੁੱਝ ਦਿਨ ਪਹਿਲਾਂ ਉਥੇ ਉਹ ਬਿਮਾਰ ਹੋ ਗਿਆ ਅਤੇ ਬਿਹਤਰ ਇਲਾਜ਼ ਲਈ ਉਸ ਨੂੰ ਪਿੰਡ ਲਿਆਂਦਾ ਗਿਆ।ਪ੍ਰੰਤੂ ਉਸ ਦੀ ਤਬੀਅਤ ਹੋਰ ਜ਼ਿਆਦਾ ਵਿਗੜਨ ਕਾਰਨ ਐਤਵਾਰ ਨੂੰ ਉਸ ਦੀ ਮੌਤ ਹੋ ਗਈ।ਅੱਜ ਉਸਦਾ ਅੰਤਿਮ ਸੰਸਕਾਰ ਕਿਸਾਨ ਆਗੂਆਂ ਦੀ ਮੌਜ਼ੁੂਦਗੀ ਵਿੱਚ ਉਸ ਦੇ ਜੱਦੀ ਪਿੰਡ ਮੰਡੇਰ ਕਲਾਂ ‘ਚ ਕੀਤਾ ਗਿਆ ਹੈ।

Check Also

“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ

ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …