Sunday, August 30, 2026

ਔਜਲਾ ਵਲੋਂ ਨੈਸ਼ਨਲ ਹਾਈਵੇਅ ਦੇ ਪ੍ਰੋਜੈਕਟ ਡਾਇਰੈਕਟਰ ਨਾਲ ਮੀਟਿੰਗ

ਅੰਮ੍ਰਿਤਸਰ ਦੇ ਪ੍ਰੋਜੈਕਟਾਂ ਬਾਰੇ ਕੀਤੀ ਵਿਸਥਾਰਪੂਰਵਕ ਚਰਚਾ

ਅੰਮ੍ਰਿਤਸਰ, 1 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਦੇ ਪ੍ਰੋਜੈਕਟ ਡਾਇਰੈਕਟਰ ਸੁਨੀਲ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਨੈਸ਼ਨਲ ਹਾਈਵੇਅ ਦੇ ਹੋਣ ਵਾਲੇ ਕੰਮਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ।ਖਾਸ ਤੌਰ `ਤੇ ਦਿੱਲੀ- ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਹਾਈਵੇ ਬਾਰੇ ਚਰਚਾ ਤੋਂ ਇਲਾਵਾ ਬਿਆਸ ਤੋਂ ਏਅਰਪੋਰਟ ਤੇ ਅਟਾਰੀ ਤੱਕ ਸਾਈਨ ਬੋਰਡ ਲਾਉਣ, ਕੱਟਾਂ `ਤੇ ਬਲਿੰਕਰਜ਼ ਸਟੱਡ ਲਗਾਉਣ, ਐਲੀਵੇਟਡ ਰੋਡ ਤੋਂ ਉਤਰ ਕੇ ਏਅਰਪੋਰਟ ਜਾਣ ਲਈ ਪ੍ਰਪੋਜ਼ਲ ਬਣਾਉਣ ਬਾਰੇ ਵੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਦੁਰਘਟਨਾਵਾਂ ਵਾਲੇ ਖੇਤਰਾਂ ਖਾਸ ਕਰ ਲੋਹਾਰਕਾ ਰੋਡ `ਤੇ ਬਣਨ ਵਾਲੇ ਪੁੱਲ ਬਾਰੇ ਚਰਚਾ ਕਰਦਿਆਂ ਕੰਮ ਵਿੱਚ ਤੇਜ਼ੀ ਲਿਆਉਣ ਦੀ ਲੋੜ `ਤੇ ਜ਼ੋਰ ਦਿੱਤਾ ਗਿਆ।
              ਇਸ ਤੋਂ ਇਲਾਵਾ ਬਲੈਕ ਸਪੋਰਟ ਜਿਸ ਦਾ ਮੁੱਦਾ ਔਜਲਾ ਨੇ ਪਾਰਲੀਮੈਂਟ ਵਿੱਚ ਉਠਾਇਆ ਸੀ ਬਾਰੇ ਚਰਚਾ ਕਰਦਿਆਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਦਿਵਾਏ ਭਰੋਸੇ ਦਾ ਵੀ ਜ਼ਿਕਰ ਹੋਇਆ ਅਤੇ ਦੁਰਘਟਨਾਵਾਂ ਨੂੰ ਰੋਕਣ ਲਈ ਕੇਂਦਰੀ ਮੰਤਰੀ ਵਲੋਂ ਦਿੱਤੀਆਂ ਹਦਾਇਤਾਂ ਨੂੰ ਲਾਗੂ ਕਰਨ ਬਾਰੇ ਔਜਲਾ ਨੇ ਪ੍ਰੋਜੈਕਟ ਡਾਇਰੈਕਟਰ ਤੋਂ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ।
                     ਔਜਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਹੈ ਕਿ ਰਹਿੰਦੇ ਪ੍ਰੋਜੈਕਟ ਜਲਦੀ ਮੁਕੰਮਲ ਕਰ ਦਿੱਤੇ ਜਾਣਗੇ ਅਤੇ ਅੰਮ੍ਰਿਤਸਰ ਗੁਰੂ ਕੀ ਨਗਰੀ ਨੂੰ ਚਾਰ ਚੁਫੇਰਿਓਂ ਆਵਾਜਾਈ ਪੱਖੋਂ ਸੁਰੱਖਿਅਤ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ।ਉਨ੍ਹਾਂ ਕਿਹਾ ਕਿ ਜੇਕਰ ਜ਼ਰੂਰਤ ਪਈ ਤਾਂ ਉਹ ਦੁਬਾਰਾ ਇਸ ਸਬੰਧ ਵਿਚ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਗੱਲਬਾਤ ਕਰਨਗੇ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …