Sunday, September 20, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸੌਫਟ ਸਕਿੱਲ ਟ੍ਰੇਨਿੰਗ ਦੀ ਸ਼ੁਰੂਆਤ ਅੱਜ ਤੋਂ

ਕਪੂਰਥਲਾ, 1 ਜੂਨ (ਪੰਜਾਬ ਪੋਸਟ ਬਿਊਰੋ) – ਨੌਜਵਾਨਾਂ ਨੂੰ ਵੱਖ-ਵੱਖ ਨੌਕਰੀਆਂ ਦੀ ਇੰਟਰਵਿਊ ਲਈ ਤਿਆਰ ਕਰਨ ਵਾਸਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਲੋਂ ਸਾਫਟ ਸਕਿਲ ਟਰੇਨਿੰਗ ਦੀ ਸ਼ੁਰੂਆਤ ਅੱਜ ਤੋਂ ਕੀਤੀ ਜਾਵੇਗੀ ।
ਵਧੀਕ ਡਿਪਟੀ ਕਮਿਸ਼ਨਰ ਐਸ.ਪੀ ਆਂਗਰਾ ਨੇ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਰੋਜ਼ਗਾਰ ਲੈਣ ਲਈ ਕੇਵਲ ਕਾਬਲੀਅਤ ਹੀ ਕਾਫੀ ਨਹੀਂ ਹੁੰਦੀ, ਸਗੋਂ ਉਮੀਦਵਾਰ ਨੂੰ ਆਪਣੇ ਆਪ ਨੂੰ ਪੇਸ਼ ਕਰਨਾ ਵੀ ਆਉਣਾ ਚਾਹੀਦਾ ਹੈ ।
                  ਉਨ੍ਹਾਂ ਕਿਹਾ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਇੰਟਰਵਿਊ ਦੌਰਾਨ ਜਦੋਂ ਨੌਜਵਾਨਾਂ ਤੋਂ ਕੰਪਨੀਆਂ ਵੱਲੋਂ ਪ੍ਰਸ਼ਨ ਪੁੱਛੇ ਜਾਂਦੇ ਹਨ ਤਾਂ ਉਨ੍ਹਾਂ ਕੋਲ ਉਹਨਾਂ ਦਾ ਜਵਾਬ ਨਹੀਂ ਹੁੰਦਾ ਅਤੇ ਉਹਨਾਂ ਦੀ ਸਿਲੈਕਸ਼ਨ ਨਹੀਂ ਹੁੰਦੀ।
                   ਇਸ ਲਈ ਨੌਜਵਾਨ ਦੀ ਇਹ ਕਮੀ ਪੂਰੀ ਕਰਨ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਹਿਯੋਗ ਨਾਲ ਇੱਕ ਸੋਫਟ ਸਕਿਲ ਟ੍ਰੇਨਿੰਗ ਕੋਰਸ ਆਨਲਾਈਨ ਮੋਡ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ ਜੋ ਕਿ ਇੱਕ ਹਫ਼ਤੇ ਦਾ ਹੋਵੇਗਾ ਇਸ ਕੋਰਸ ਵਿੱਚ ਮਾਹਿਰਾਂ ਵਲੋਂ ਉਪਰੋਕਤ ਵਿਸ਼ਿਆਂ ‘ਤੇ ਉਮੀਦਵਾਰਾਂ ਨੂੰ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਟਰੇਨਿੰਗ ਉਪਰੰਤ ਆਨਲਾਈਨ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ।
             ਵਧੇਰੇ ਜਾਣਕਾਰੀ ਲਈ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਦੇ ਹੈਲਪਲਾਈਨ ਨੰਬਰ 98882-19247 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …