ਅੰਮ੍ਰਿਤਸਰ, 1 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੀਆਂ ਦੋ ਮਹਿਲਾ ਕਰਮਚਾਰੀ ਸ੍ਰੀਮਤੀ ਮਨਜੀਤ ਕੌਰ
ਅਤੇ ਸ੍ਰੀਮਤੀ ਅਮਰੀਕ ਕੌਰ ਨੂੰ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਪਰਾਲੇ ਸਦਕਾ ਨਿਗਰਾਨ ਤੋਂ ਪਦ ਉਨਤ ਕਰ ਕੇ ਸਹਾਇਕ ਰਜਿਸਟਰਾਰ ਬਣਾਇਆ ਗਿਆ।ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਪ੍ਰਧਾਨ ਮੈਡਮ ਹਰਵਿੰਦਰ ਕੌਰ ਅਤੇ ਪਦ ਉਨਤ ਹੋਈਆਂ ਮਹਿਲਾ ਅਧਿਕਾਰੀਆਂ ਨੇ ਉਚੇਚੇ ਤੌਰ ‘ਤੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਦਾ ਧੰਨਵਾਦ ਕੀਤਾ।ਉਨਾਂ ਭਰੋਸਾ ਦਿਵਾਇਆ ਕਿ ਆਗਾਮੀ ਸਮੇਂ ‘ਚ ਉਹ ਯੂਨੀਵਰਸਿਟੀ ਨੂੰ ਹੋਰ ਬੁਲੰਦੀਆਂ ‘ਤੇ ਪਹੁੰਚਾਉਣ ਲਈ ਸਹਿਯੋਗ ਦੇਂਦੇ ਰਹਿਣਗੇ।
ਇਸ ਮੌਕੇ ਤੇ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਸਮੁੱਚੀ ਟੀਮ ਵਲੋਂ ਵਧਾਈ ਵੀ ਦਿੱਤੀ ਗਈ। ਸਕੱਤਰ ਰਜ਼ਨੀਸ਼ ਭਾਰਦਵਾਜ ਜੋ ਕਿ ਪਿਛਲੇ ਕੁੱਝ ਦਿਨਾਂ ਤੋਂ ਕੋਰੋਨਾ ਹੋਣ ਕਾਰਨ ਛੁੱਟੀ ‘ਤੇ ਹਨ, ਨੇ ਪਦ ਉਨਤ ਹੋਏ ਅਧਿਕਾਰੀਆਂ ਨੂੰ ਟੈਲੀਫੋਨ ਤੇ ਵਧਾਈ ਦਿੱਤੀ ਅਤੇ ਵਾਈਸ ਚਾਂਸਲਰ ਅਤੇ ਰਜਿਸਟਰਾਰ ਦਾ ਧੰਨਵਾਦ ਕੀਤਾ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media