Friday, September 25, 2026

ਯੂਨੀਵਰਸਿਟੀ ਵੱਲੋਂ ਦਾਖਲਾ ਫਾਰਮ ਤੇ ਫੀਸ ਭਰਨ ਦੀਆਂ ਆਨਲਾਈਨ ਆਖਰੀ ਮਿਤੀਆਂ ਦਾ ਸੋਧਿਆ ਸ਼ਡਿਊਲ ਜਾਰੀ

ਅੰੰਮ੍ਰਿਤਸਰ, 2 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ ਵੱਖ ਇਮਤਿਹਾਨਾਂ ਦੇ ਦਾਖਲਾ ਫਾਰਮ ਤੇ ਫੀਸ ਭਰਨ ਦੀਆਂ ਆਨਲਾਈਨ ਆਖਰੀ ਮਿਤੀਆਂ ਦਾ ਐਲ਼ਾਨ ਕਰ ਦਿੱਤਾ ਗਿਆ ਹੈ। ਸੈਸ਼ਨ ਮਈ/ਜੂਨ 2021 ਦੀਆਂ ਅੰਡਰਗਰੈਜੂਏਟ ਕਲਾਸਾਂ ਸਮੈਸਟਰ 2, 4, 6, 8, 10 ਅਤੇ ਪੋਸਟ ਗਰੈਜੂਏਟ ਸਮੈਸਟਰ 2, 4 ਦੇ ਪੂਰੇ ਵਿਸ਼ੇ/ਰੀ-ਅਪੀਅਰ/ਸਪੈਸ਼ਲ ਚਾਂਸ/ਇੰਪਰੂਮੈਂਟ ਸਪੈਸ਼ਲ ਚਾਂਸ ਦੇ ਦਾਖਲਾ ਫਾਰਮ ਆਨਲਾਈਨ ਪ੍ਰਣਾਲੀ ਰਾਹੀਂ ਭਰੇ ਜਾਣੇ ਹਨ। ਇਸੇ ਤਰ੍ਹਾਂ ਰੈਗੁਲਰ ਪ੍ਰੀਖਿਆਰਥੀਆਂ ਦੀਆਂ ਕਾਲਜਾਂ ਵੱਲੋਂ ਪੋਰਟਲ ਦੇ ਰਾਹੀਂ ਸਬਜੈਕਟ ਰਜਿਸਟਰੇਸ਼ਨ/ਇਨਰਾਲਮੈਂਟ ਕੀਤੇ ਜਾਂਦੇ ਹਨ। ਵਧੇਰੇ ਜਾਣਕਾਰੀ ਯੂਨੀਵਰਸਿਟੀ ਵੈਬਸਾਈਟ ਤੋਂ ਲਈ ਜਾ ਸਕਦੀ ਹੈ।
               ਪ੍ਰੋਫੈਸਰ ਇੰਚਾਰਜ ਪ੍ਰੀਖਿਆਵਾਂ, ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਸਾਲਾਨਾ ਪ੍ਰੀਖਿਆਵਾਂ ਵਾਸਤੇ (ਵਾਧੂ ਵਿਸ਼ਾ/ਸਪੈਸ਼ਲ ਚਾਂਸ/ਇੰਪਰੀਮੈਂਟ) ਦੇ ਦਾਖਲਾ ਫਾਰਮ ਮੈਨੂਅਲ ਤੌਰ `ਤੇ ਯੂਨੀਵਰਸਿਟੀ ਕੈਸ਼ ਕਾਊਂਟਰ `ਤੇ ਲਏ ਜਾਣਗੇ।ਇਨ੍ਹਾਂ ਪ੍ਰੀਖਿਆਵਾਂ ਦੇ ਦਾਖਲਾ ਫਾਰਮ ਆਨਲਾਈਨ 10 ਜੂਨ ਤਕ ਬਿਨਾ ਲੇਟ ਫੀਸ ਲਏ ਜਾਣਗੇ।
                ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਲਈ ਫੀਸ ਸਲਿਪ ਪ੍ਰਿੰਟ ਕਰਨ ਜਾਂ ਆਨਲਾਈਨ ਫੀਸ ਭਰਨ/ਕਾਲਜਾਂ ਵੱਲੋਂ ਪੋਰਟਲ `ਤੇ ਸੁਬਜੈਕਟ ਸਿਲੈਕਟ ਕਰਨ ਚਲਾਨ ਪ੍ਰਿੰਟ ਕਰਨ ਦੀ ਆਖਰੀ ਮਿਤੀ ਬਿਨਾਂ ਲੇਟ ਫੀਸ 10 ਜੂਨ 2021 ਨਿਰਧਾਰਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ 250 ਰੁਪਏ ਲੇਟ ਫੀਸ ਨਾਲ 16 ਜੂਨ; 500 ਰੁਪਏ ਨਾਲ 20 ਜੂਨ; 1000 ਰੁਪਏ ਨਾਲ 23 ਜੂਨ; 2000 ਰੁਪਏ ਨਾਲ 26 ਜੂਨ ਤਕ ਭਰੇ ਜਾ ਸਕਦੇ ਹਨ। ਇਕ ਹਜ਼ਾਰ ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ 25000 ਰੁਪਏ) ਦੀ ਲੇਟ ਫੀਸ ਨਾਲ ਇਮਤਿਹਾਨ ਸ਼ੁਰੂ ਹੋਣ ਤੋਂ 10 ਦਿਨ ਪਹਿਲਾਂ ਭਰੀ ਜਾ ਸਕਦੀ ਹੈ।
               ਉਨ੍ਹਾਂ ਦੱਸਿਆ ਕਿ ਪ੍ਰਾਈਵੇਟ ਪ੍ਰੀਖਿਆਰਥੀਆਂ ਵੱਲੋਂ ਬੈਂਕ ਵਿੱਚ ਅਤੇ ਰੈਗੂਲਰ ਕਾਲਜਾਂ ਵੱਲੋਂ ਡਰਾਫਟ ਰਾਹੀਂ ਯੂਨੀਵਰਸਿਟੀ ਕੈਸ਼ ਕਾਊਂਟਰ ਜਾਂ ਬੈਂਕ ਵਿਚ ਫੀਸ ਕਾਉਂਟਰ `ਤੇ ਫੀਸ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਬਿਨਾ ਲੇਟ ਫੀਸ 15 ਜੂਨ 2021 ਹੈ।ਉਨ੍ਹਾਂ ਦੱਸਿਆ ਕਿ 250 ਰੁਪਏ ਲੇਟ ਫੀਸ ਨਾਲ 18 ਜੂਨ; 500 ਰੁਪਏ ਨਾਲ 22 ਜੂਨ; 1000 ਰੁਪਏ ਨਾਲ 25 ਜੂਨ; 2000 ਰੁਪਏ ਨਾਲ 28 ਜੂਨ ਤਕ ਭਰੇ ਜਾ ਸਕਦੇ ਹਨ।ਦਾਖਲਾ ਫੀਸ 1000 ਰੁਪਏ ਪ੍ਰਤੀ ਦਿਨ (ਵੱਧ ਤੋਂ ਵੱਧ 25000 ਰੁਪਏ) ਦੀ ਲੇਟ ਫੀਸ ਨਾਲ ਇਮਤਿਹਾਨ ਸ਼ੁਰੂ ਹੋਣ ਤੋਂ 10 ਦਿਨ ਪਹਿਲਾਂ ਭਰੀ ਜਾ ਸਕਦੀ ਹੈ।
                ਉਨ੍ਹਾਂ ਦੱਸਿਆ ਕਿ ਇਨ੍ਹਾਂ ਮਿਤੀਆਂ ਵਿਚ ਤਿੰਨ ਕੰਮ ਵਾਲੇ ਦਿਨ ਗਰੇਸ ਵੱਜੋਂ ਸ਼ਾਮਿਲ ਕਰ ਦਿੱਤੇ ਗਏ ਹਨ। ਇਸ ਲਈ ਗਰੇਸ ਦਿਨਾਂ ਵਜੋਂ ਕੋਈ ਹੋਰ ਵਾਧੂ ਸਮਾਂ ਨਹੀਂ ਦਿੱਤਾ ਜਾਵੇਗਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …