ਅੰਮ੍ਰਿਤਸਰ, 2 ਜੂਨ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਥਾਨਕ ਗੁਰਦੁਆਰਾ
ਗੁਰੂ ਕੇ ਮਹਿਲ (ਪ੍ਰਕਾਸ਼ ਅਸਥਾਨ ਪਾਤਸ਼ਾਹੀ ਨੌਵੀਂ) ਵਿਖੇ ਰਾਤ ਨੂੰ ਬਾਬਾ ਬੁੱਢਾ ਵੰਸ਼ ਦੇ ਪ੍ਰੋਫੈਸਰ ਬਾਬਾ ਨਿਰਮਲ ਸਿੰਘ ਰੰਧਾਵਾ ਅਤੇ ਬਾਬਾ ਰਘਬੀਰ ਸਿੰਘ ਰੰਧਾਵਾ ਦੀ ਸਰਪ੍ਰਸਤੀ ਹੇਠ ਬਾਬਾ ਬੁੱਢਾ ਸਾਹਿਬ ਸਬਦ ਚੌਂਕੀ ਜਥਾ ਗੁਰੂ ਕੀ ਵਡਾਲੀ (ਛੇਹਰਟਾ) ਵਲੋਂ ਮਹੀਨਾਵਾਰੀ ਸ਼ਬਦ ਚੌਕੀ ਸਜ਼ਾਈ ਗਈ।ਇਸ ਸ਼ਬਦ ਚੌਕੀ ਸਾਹਿਬ ਦੀ ਸ਼ੁਰੂਆਤ ਪਿਛਲੇ ਮਹੀਨੇ 1 ਮਈ ਨੂੰ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ `ਤੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹਿਲੀ ਵਾਰ ਕਾਰ ਸੇਵਾ ਵਾਲੇ ਭਾਈ ਵਾਹਿਗੁਰੂ ਸਿੰਘ ਦੀ ਪ੍ਰੇਰਨਾ ਨਾਲ ਹੋਈ ਸੀ।
ਸਬਦ ਚੌਂਕੀ ਜਥੇ ਵਿਚ ਅੰਮ੍ਰਿਤਸਰ ਸਾਹਿਬ ਦੀ ਸੰਗਤਾਂ ਤੋਂ ਇਲਾਵਾ ਗੁਰੂ ਕੀ ਵਡਾਲੀ ਤੋਂ ਪ੍ਰੋ: ਨਿਰਮਲ ਸਿੰਘ ਰੰਧਾਵਾ, ਬਾਬਾ ਰਘਬੀਰ ਸਿੰਘ ਰੰਧਾਵਾ, ਭਾਈ ਗੁਰਦੇਵ ਸਿੰਘ, ਭਾਈ ਹਰਜਿੰਦਰ ਸਿੰਘ ਗਿੱਲ, ਭਾਈ ਗੁਰਸ਼ੇਰ ਸਿੰਘ, ਭਾਈ ਅਮਰੀਕ ਸਿੰਘ ਕੋਟ ਖਾਲਸਾ, ਬੀਬੀ ਸੁਪ੍ਰੀਤ ਕੌਰ ਅਤੇ ਭਾਈ ਜਸਵੰਤ ਸਿੰਘ ਸ਼ਾਮਲ ਸਨ।
ਇਸ ਸਮੇਂ ਪ੍ਰੋ: ਬਾਬਾ ਨਿਰਮਲ ਸਿੰਘ ਰੰਧਾਵਾ ਦਾ ਸਨਮਾਨ ਵੀ ਕੀਤਾ ਗਿਆ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media