ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ – ਜੇਜੀ
ਧੂਰੀ, 2 ਜੂਨ (ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੀ ਪੁਲਿਸ ਵੱਲੋਂ ਸਥਾਨਕ ਵਾਸੀ ਅਕਸ਼ੈ ਕੁਮਾਰ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਧੂਰੀ ਪਾਸੋਂ ਭਾਰੀ ਮਾਤਰਾ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ।ਥਾਣਾ ਸਿਟੀ ਧੂਰੀ ਦੇ ਮੁੱਖ ਅਫਸਰ ਦੀਪਇੰਦਰ ਸਿੰਘ ਜੇਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਕਸ਼ੈ ਕੁਮਾਰ ਨਵੀਂ ਅਨਾਜ ਮੰਡੀ ਦੇ ਇੱਕ ਖੂੰਜੇ ਵਿੱਚ ਖੜਾ੍ਹ ਨਸ਼ੀਲੀਆਂ ਗੋਲੀਆਂ ਵੇਚ ਰਿਹਾ ਸੀ ਕਿ ਥਾਣਾ ਸਿਟੀ ਧੂਰੀ ਦੇ ਸਹਾਇਕ ਥਾਣੇਦਾਰ ਦਲਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਹੁੰਚ ਕੇ ਉਸ ਨੂੰ ਕਰੀਬ 1880 ਨਸ਼ੀਲੀਆਂ ਗੋਲੀਆਂ ਸਮੇਤ ਮੌਕੇ ‘ਤੇ ਗ੍ਰਿਫਤਾਰ ਕਰ ਲਿਆ।ਉਹਨਾਂ ਦੱਸਿਆ ਕਿ ਦੋਸ਼ੀ ਕੋਲੋਂ ਇੱਕ ਕਾਰ ਵੀ ਮਿਲੀ ਹੈ, ਜਿਸ ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਲੈ ਲਿਆ ਗਿਆ ਹੈ।ਜੇਜੀ ਨੇ ਅੱਗੇ ਕਿਹਾ ਕਿ ਜ਼ਿਲਾ੍ਹ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਅਤੇ ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ ਤੋਂ ਮਿਲੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਪੁਲਿਸ ਵੱਲੋਂ ਬਾਜ਼ੀਗਰ ਬਸਤੀ ਵਿੱਚ ਲਗਾਤਾਰ ਅਚਨਚੇਤੀ ਚੈਕਿੰਗ ਕੀਤੀ ਜਾ ਰਹੀ ਹੈ।ਉਨਾਂ ਚੇਤਾਵਨੀ ਦਿੱਤੀ ਕਿ ਨਸ਼ਾ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …