ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਹੈ ਕਿ ਜਿਲ੍ਹਾ ਪਠਾਨਕੋਟ ਵਿੱਚ ਚੱਲ ਰਹੇ ਸੇਵਾ ਕੇਂਦਰਾਂ ਦੇ
ਕੰਮਕਾਜ਼ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਕੰਮਕਾਜ਼ ਦਾ ਸਮਾਂ ਤਬਦੀਲ ਕਰਕੇ ਸਵੇਰੇ 9:00 ਤੋਂ ਸ਼ਾਮ 5:00 ਦਾ ਕਰ ਦਿੱਤਾ ਗਿਆ ਸੀ।
ਉਨਾਂ ਕਿਹਾ ਕਿ 4 ਜੂਨ ਤੋਂ ਸੋਮਵਾਰ ਤੋਂ ਸੁਕਰਵਾਰ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ ਤੱਕ ਕੀਤਾ ਗਿਆ ਹੈ ਅਤੇ ਸਨੀਵਾਰ ਅਤੇ ਐਤਵਾਰ ਨੂੰ ਸੇਵਾ ਕੇਂਦਰ ਪੂਰੀ ਤਰ੍ਹਾਂ ਬੰਦ ਰਹਿਣਗੇ।ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਵਿਖੇ ਕੰਮ ਕਰਵਾਉਣ ਲਈ ਆਉਣ ਵਾਲੇ ਵਿਅਕਤੀ ਹੁਣ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਆਪਣਾ ਕੰਮ ਕਰਵਾ ਸਕਦੇ ਹਨ।ਉਨ੍ਹਾਂ ਕਿਹਾ ਕਿ ਪਰ ਕਿਸੇ ਵੀ ਵਿਅਕਤੀ ਨੂੰ ਸੇਵਾਂ ਕੇਂਦਰਾਂ ਤੋਂ ਕਿਸੇ ਵੀ ਤਰ੍ਹਾਂ ਦੀ ਸੇਵਾ ਲੈਣ ਲਈ ਆਨਲਾਈਨ ਅਪਾਉਂਟਮੈਂਟ ਲੈਣੀ ਹੋਵੇਗੀ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media