Friday, September 25, 2026

ਸਿੱਖਿਆ ਸਕੱਤਰ ਨੇ ਜਾਰੀ ਕੀਤਾ ਗੀਤ ‘ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ‘

ਪਠਾਨਕੋਟ, 3 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਮੁੱਖ ਦਫਤਰ ਵਿਖੇ ਸਰਕਾਰੀ ਮਿਡਲ ਸਕੂਲ ਬੁੰਗਲ ਦੇ ਅਧਿਆਪਕ ਰਾਜੇਸ਼ ਕੁਮਾਰ ਵਲੋਂ ਮੀਡੀਆ ਟੀਮ ਪਠਾਨਕੋਟ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ “ਮਿਹਨਤ ਦੇ ਨਾਲ ਖਿੜਦਾ ਫੁੱਲ ਗੁਲਾਬ ਦਾ, ਮਹਿਕਾਂ ਵੰਡੇ ਸਮਾਰਟ ਸਕੂਲ ਪੰਜਾਬ ਦਾ“ ਗੀਤ ਜਾਰੀ ਕੀਤਾ ਗਿਆ।

                  ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਗੀਤਕਾਰ ਅਧਿਆਪਕ ਅਤੇ ਮੀਡੀਆ ਟੀਮ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਰਾਜੇਸ਼ ਕੁਮਾਰ ਐਸ.ਐਸ ਮਾਸਟਰ ਸਰਕਾਰੀ ਮਿਡਲ ਸਮਾਰਟ ਸਕੂਲ ਬੁੰਗਲ ਵਲੋਂ ਲਿਖਿਆ ਤੇ ਗਾਇਆ ਗੀਤ ਸਿੱਖਿਆ ਸਕੱਤਰ ਵਲੋਂ ਜਾਰੀ ਕੀਤਾ ਗਿਆ ਹੈ।ਉਹਨਾਂ ਗੀਤਕਾਰ ਅਧਿਆਪਕ ਦੇ ਇਸ ਉਦਮ ਦੀ ਸਰਾਹਨਾ ਕਰਦਿਆਂ ਉਸ ਦੀ ਹੌਸਲਾ ਅਫਜ਼ਾਈ ਕੀਤੀ।ਇਸ ਗੀਤ ਵਿੱਚ ਗੀਤਕਾਰ ਅਧਿਆਪਕ ਵਲੋਂ ਸਰਕਾਰੀ ਸਮਾਰਟ ਸਕੂਲਾਂ ਦੀਆਂ ਪ੍ਰਾਪਤੀਆਂ ਦਾ ਵਰਨਣ ਕੀਤਾ ਗਿਆ ਹੈ।ਰਾਜੇਸ਼ ਕੁਮਾਰ ਦੇ ਨਾਲ-ਨਾਲ ਇਸ ਗੀਤ ਵਿੱਚ ਸ੍ਰੀਮਤੀ ਰਘਬੀਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਧਾਨੀ, ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਬਾਖੂਬੀ ਪੇਸ਼ਕਾਰੀ ਕੀਤੀ ਹੈ।
                  ਇਸ ਮੌਕੇ ਬਲਕਾਰ ਅੱਤਰੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਪਠਾਨਕੋਟ, ਬਲਵਿੰਦਰ ਸੈਣੀ ਡੀ.ਐਸ.ਐਮ, ਵਨੀਤ ਮਹਾਜਨ ਜਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜਾਓ ਪੰਜਾਬ’, ਮਲਕੀਤ ਸਿੰਘ ਏ.ਪੀ.ਸੀ ਜਨਰਲ, ਸੰਜੀਵ ਮਨੀ ਸਮਾਰਟ ਸਕੂਲ ਕੋਆਰਡੀਨੇਟਰ, ਤਰੁਣ ਪਠਾਨੀਆ ਕਲਰਕ ਦਫਤਰ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਅਰੁਣ ਕੁਮਾਰ ਡੀ.ਐਮ ਸਪੋਰਟਸ, ਡੀ.ਐਮ ਵਿਕਾਸ ਰਾਏ, ਡੀ.ਐਮ ਸਮੀਰ ਸ਼ਰਮਾ ਸਮੇਤ ਸਮੂਹ ਅਧਿਕਾਰੀਆਂ ਅਤੇ ਅਧਿਆਪਕਾਂ ਨੇ ਗੀਤਕਾਰ ਅਧਿਆਪਕ ਨੂੰ ਵਧਾਈ ਦਿੱਤੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …