Saturday, September 26, 2026

ਆਕਸੀਜਨ ਪਲਾਂਟ ਦਾ ਕੰਮ 12 ਜੂਨ ਤੱਕ ਹੋਵੇਗਾ ਮੁਕੰਮਲ-ਡਿਪਟੀ ਕਮਿਸ਼ਨਰ

ਆਈਸੋਲੇਸ਼ਨ ਵਾਰਡ ਵਿਖੇ ਬਣ ਰਹੇ ਆਕਸੀਜਨ ਪਲਾਂਟ ਦਾ ਦੌਰਾ

ਕਪੂਰਥਲਾ, 3 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਕਪੂਰਥਲਾ ਵਿਖੇ ਕੌਮੀ ਹਾਈਵੇ ਅਥਾਰਟੀ ਵਲੋਂ ਸਥਾਪਿਤ ਕੀਤਾ ਜਾ ਰਿਹਾ ਆਕਸੀਜਨ ਪਲਾਂਟ 12 ਜੂਨ ਤੱਕ ਮੁਕੰਮਲ ਹੋਵੇਗਾ।
                   ਅੱਜ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ, ਸਿਵਲ ਸਰਜਨ ਡਾ. ਪਰਮਿੰਦਰ ਕੌਰ ਸਮੇਤ ਆਈਸੋਲੇਸ਼ਨ ਵਾਰਡ ਦਾ ਦੌਰਾ ਕੀਤਾ ਜਿੱਥੇ ਇਹ ਪਲਾਂਟ ਸਥਾਪਿਤ ਕੀਤਾ ਜਾ ਰਿਹਾ ਹੈ।ਇਸ ਦੀ ਸਮਰੱਥਾ 1 ਹਜ਼ਾਰ ਲੀਟਰ ਪ੍ਰਤੀ ਮਿੰਟ ਹੈ।
                   ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਤੇ ਹੋਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੌਮੀ ਹਾਈਵੇ ਅਥਾਰਟੀ ਅਤੇ ਡੀ.ਆਰ.ਡੀ.ਓ ਦੇ ਅਧਿਕਾਰੀਆਂ ਨਾਲ ਲਗਾਤਾਰ ਰਾਬਤਾ ਰੱਖਣ ਤਾਂ ਜੋ ਇਸ ਨੂੰ 12 ਜੂਨ ਤੱਕ ਚਾਲੂ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਆਕਸੀਜਨ ਪਲਾਂਟ ਨਾ ਸਿਰਫ ਕਪੂਰਥਲਾ ਸਗੋਂ ਨੇੜਲੇ ਜਿਲਿਆਂ ਲਈ ਵੀ ਕੋਵਿਡ ਵਿਰੁੱਧ ਲੜਾਈ ਵਿਚ ਵਰਦਾਨ ਸਾਬਿਤ ਹੋਵੇਗਾ।
                 ਇਸ ਮੌਕੇ ਡਾ. ਸਾਰਿਕਾ ਦੁੱਗਲ ਤੇ ਐਸ.ਐਮ.ਓ ਡਾ. ਸੰਦੀਪ ਧਵਨ ਹਾਜ਼ਰ ਸਨ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …