Sunday, December 22, 2024

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪਿੰਡਾਂ ਵਿੱਚ ਲੀਗਲ ਏਡ ਕਲੀਨਿਕ ਖੋਲ੍ਹੇ ਗਏ

PPN04111412
ਫਾਜਿਲਕਾ, 4 ਨਵੰਬਰ 2014 (ਵਨੀਤ ਅਰੋੜਾ) – ਲੋਕਾਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨ ਦੇ ਮੰਤਵ ਨਾਲ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਦੇ ਦਿਸ਼ਾ ਨਿਰਦੇਸ਼ਾਂ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਪਿੰਡਾਂ ਵਿੱਚ ਲੀਗਲ ਏਡ ਕਲੀਨਿਕ ਖੋਲ੍ਹੇ ਜਾ ਰਹੇ ਹਨ।
ਸ੍ਰੀ ਵਿਕਰਾਂਤ ਕੁਮਾਰ ਗਰਗ ਨੇ ਦੱਸਿਆ ਕਿ ਫਾਜਿਲਕਾ ਜਿਲ੍ਹੇ ਦੇ 3 ਪਿੰਡਾਂ – ਪਿੰਡ ਜੱਲਾ ਲੱਖੇ ਕੇ ਹਿਠਾੜ, ਪਿੰਡ ਸੁਖੇਰਾ ਬੋਦਲਾ ਅਤੇ ਪਿੰਡ ਭੰਬਾ ਵੱਟੂ ਉਤਾੜ ਵਿਖੇ ਲੀਗਲ ਏਡ ਕਲੀਨਿਕ ਖੋਲੇ ਗਏ ਹਨ। ਇੰਨ੍ਹਾਂ ਪਿੰਡਾਂ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਸੈਮੀਨਾਰਾਂ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਲੋਕਾਂ ਨੂੰ ਮਨੁੱਖੀ ਹੱਕਾਂ ਅਤੇ ਔਰਤਾਂ ਦੇ ਹੱਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ, ਜਿਸ ਮੌਕੇ ਐਡਵੋਕੇਟ ਸ੍ਰੀ ਮਨੀਸ਼ ਸ਼ਰਮਾ, ਐਡਵੋਕੇਟ ਸ੍ਰੀ ਸੋਮ ਪ੍ਰਕਾਸ਼ ਸੇਠੀ, ਸ੍ਰੀ ਸੁਰੈਣ ਲਾਲ ਕਟਾਰੀਆ ਅਤੇ ਸ੍ਰੀ ਨਿਤਿਸ਼ ਗਾਂਧੀ ਮੌਜੂਦ ਸਨ। ਇੰਨ੍ਹਾਂ ਪਿੰਡਾਂ ਵਿੱਚ ਸ੍ਰੀ ਹਰਮੀਤ ਸਿੰਘ, ਸ੍ਰੀ ਸੰਦੀਪ ਸਿੰਘ ਅਤੇ ਮਿਸ ਕੁਲਵਿੰਦਰ ਕੌਰ ਨੂੰ ਪੈਰਾ ਲੀਗਲ ਵਲੰਟੀਅਰ ਵਜੋਂ ਨਿਯੁਕਤ ਕੀਤਾ ਗਿਆ।
ਸ੍ਰੀ ਵਿਕਰਾਂਤ ਕੁਮਾਰ ਗਰਗ ਨੇ ਦੱਸਿਆ ਕਿ ਪਿੰਡਾਂ ਵਿੱਚ ਸਥਾਪਿਤ ਲੀਗਲ ਏਡ ਕਲੀਨਿਕ ਦਾ ਉਦੇਸ਼ ਉੱਥੋਂ ਦੇ ਵਸਨੀਕਾਂ ਨੂੰ ਮੁਫ਼ਤ ਕਾਨੂੰਨੀ ਸਲਾਹ ਦਵਾਉਣਾ, ਮੁਫ਼ਤ ਵਕੀਲ ਮੁਹੱਈਆ ਕਰਵਾਉਣਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਗਰੂਕ ਕਰਨਾ ਹੈ। ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਸ੍ਰੀ ਗਰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਇੰਨ੍ਹਾਂ ਲੀਗਲ ਏਡ ਕਲੀਨਿਕਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਗਈਆਂ ਹੋਰ ਸਕੀਮਾਂ ਦਾ ਵੱਧ ਤੋਂ ਵੱਧ ਫਾਇਦਾ ਉਠਾਉਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
ਸ੍ਰੀ ਗਰਗ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 6 ਦਸੰਬਰ 2014 ਨੂੰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਹਰ ਤਰ੍ਹਾਂ ਦੇ ਸਿਵਲ, ਮੈਟਰੀਮੋਨੀਅਲ, ਰਿਕਵਰੀ ਅਤੇ ਹੋਰ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਸੀ.ਜੇ.ਐਮ. ਸ੍ਰੀ ਗਰਗ ਨੇ ਅਪੀਲ ਕੀਤੀ ਕਿ ਲੋਕ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣ ਅਤੇ ਆਪਣੇ ਕੇਸਾਂ ਦਾ ਮੌਕੇ ਤੇ ਨਿਪਟਾਰਾ ਕਰਵਾਉਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply