Saturday, July 25, 2026

ਮੇਅਰ ਵਲੋਂ ਵਾਰਡ ਨੰ: 12 ਤੇ 13 ’ਚ ਕਰੋੜਾਂ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ, 4 ਜੂਨ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਦੀ ਵਾਰਡ ਨੰ: 12 ਤੇ 13 ਦੇ ਇਲਾਕਿਆਂ ’ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
                      ਮੇਅਰ ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਵਾਰਡ ਨੰ: 12 ਦੇ ਗ੍ਰੀਨ ਫੀਲਡ, ਡਾਇਮੰਡ ਐਵੀਨਿਊ, ਗੁਲਮੋਹਰ ਐਵੀਨਿਊ ‘ਚ 46 ਲੱਖ ਦੀ ਲਾਗਤ ਨਾਲ ਇੰਟਰਲਾਕਿੰਗ ਟਾਇਲਾਂ ਅਤੇ ਵਾਰਡ ਨੰ: 13 ਦੇ ਹਰਿਰਾਏ ਐਵੀਨਿਊ, ਸ੍ਰੀ ਚੰਦ ਇੰਨਕਲੇਵ ਇਲਾਕੇ ’ਚ 46 ਲੱਖ ਦੀ ਲਾਗਤ ਸੀ.ਸੀ ਫਲੋਰਿੰਗ ਤੇ ਇੰਟਰਲਾਕਿੰਗ ਟਾਇਲ ਵਰਕ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਰਾਹਗੀਰਾਂ ਤੇ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਲਈ ਸਹੂਲਤ ਮਿਲੇਗੀ।ਉਨਾਂ ਕਿਹਾ ਕਿ ਸ਼ਹਿਰ ਦਾ ਕੋਈ ਵੀ ਇਲਾਕਾ ਵਿਕਾਸ ਕਾਰਜ਼ਾਂ ਤੋਂ ਵਾਂਝਿਆ ਨਹੀਂ ਰਹਿਣ ਦਿੱਤਾ ਜਾਵੇਗਾ।
                    ਮੇਅਰ ਨੇ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿਚ ਆਧੁਨਿਕ ਸਮਾਰਟ ਐਲ.ਈ.ਡੀ ਸਟਰੀਟ ਲਾਈਟਾਂ ਲੱਗ ਚੁੱਕੀਆਂ ਹਨ ਅਤੇ ਹਰ ਇਲਾਕੇ ’ਚ ਸੜਕਾਂ, ਦਰੁੱਸਤ ਸੀਵਰੇਜ਼ ਪ੍ਰਣਾਲੀ ਅਤੇ ਪੀਣ ਵਾਲੇ ਪਾਣੀ ਦਾ ਸੁਚਾਰੂ ਪ੍ਰਬੰਧ ਦੇਣ ਲਈ ਉਹ ਵਚਨਬੱਧ ਹਨ।
                    ਇਸ ਮੌਕੇ ਕੌਂਸਲਰ ਸ੍ਰੀਮਤੀ ਪ੍ਰਿਯੰਕਾ ਸ਼ਰਮਾ, ਰਿਤੇਸ਼ ਸ਼ਰਮਾ, ਮਨਜੀਤ ਸਿੰਘ, ਨਰਿੰਦਰ ਕੁਮਾਰ, ਬਲਦੇਵ ਸਿੰਘ, ਅਮਰੀਕ ਸਿੰਘ, ਪ੍ਰੇਮ ਸਿੰਘ, ਰਣਬੀਰ ਸਿੰਘ, ਭੁਪਿੰਦਰ ਸਿੰਘ, ਹਨੀ, ਜਸਬੀਰ ਸਿੰਘ ਛਿੰਦ, ਪ੍ਰਦੀਪ ਸਿੰਘ, ਨਰਿੰਦਰ ਸਿੰਘ, ਰਾਜ ਸਿੰਘ, ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਪੱਪੂ ਪਹਿਲਵਾਨ ਆਦਿ ਹਾਜ਼ਰ ਸਨ।

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …