Sunday, December 22, 2024

ਯੂਨੀਵਰਸਿਟੀ ਐਸੋਸੀਏਸ਼ਨ ਵਲੋਂ ਤਰੱਕੀਆਂ ਲਈ ਵਾਈਸ ਚਾਂਸਲਰ ਦਾ ਧੰਨਵਾਦ

ਅੰਮ੍ਰਿਤਸਰ, 4 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਤੌਰ ਸੀਨੀਅਰ ਸਕੇਲ ਸਟੈਨੋਗਰਾਫਰ ਕੰਮ ਕਰਦੇ ਸੁਖਵਿੰਦਰ ਸਿੰਘ ਲਾਲੀ ਨੂੰ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਉਪਰਾਲੇ ਸਦਕਾ ਅੱਜ ਨਿੱਜੀ ਸਹਾਇਕ ਵਜੋਂ ਪਦਉਨਤ ਕੀਤਾ ਗਿਆ।
               ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀਮਤੀ ਹਰਵਿੰਦਰ ਕੌਰ ਅਤੇ ਆਫ਼ਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਪਵਨ ਸ਼ਰਮਾ ਅਤੇ ਸਕੱਤਰ ਹਰਮਿੰਦਰ ਸਿੰਘ ਟਿੰਨਾ ਨੇ ਇਸ ਤਰੱਕੀ ਲਈ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਅਤੇ ਰਜਿਸਟਰਾਰ ਪ੍ਰੋ. (ਡਾ.) ਕਰਨਜੀਤ ਸਿੰਘ ਕਾਹਲੋਂ ਦਾ ਧੰਨਵਾਦ ਕੀਤਾ।ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਕੱਤਰ ਜੋ ਅੱਜ ਕੱਲ ਤਬੀਅਤ ਠੀਕ ਨਾ ਹੋਣ ਕਾਰਨ ਛੁੱਟੀ ‘ਤੇ ਹਨ ਨੇ ਵੀ ਟੈਲੀਫੋਨ ਤੇ ਵਾਈਸ ਚਾਂਸਲਰ ਸਾਹਿਬ ਅਤੇ ਰਜਿਸਟਰਾਰ ਸਾਹਿਬ ਦਾ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਵਾਈਸ ਚਾਂਸਲਰ ਦੇ ਯਤਨਾਂ ਸਦਕਾ ਪਹਿਲਾਂ ਵੀ ਇਸ ਸਾਲ 5 ਕਰਮਚਾਰੀਆਂ ਨੂੰ ਸਹਾਇਕ ਰਜਿਸਟਰਾਰ, 6 ਕਰਮਚਾਰੀਆਂ ਨੂੰ ਨਿਗਰਾਨ ਅਤੇ 1 ਕਰਮਚਾਰੀ ਨੂੰ ਨਿਜੀ ਸਹਾਇਕ ਵਜੋਂ ਪਦਉਨਤ ਕੀਤਾ ਗਿਆ ਹੈ।
               ਇਸ ਮੌਕੇ ਤੇ ਜਗੀਰ ਸਿੰਘ, ਹਰਜਿੰਦਰ ਸਿੰਘ, ਹਰਪਾਲ ਸਿੰਘ, ਸੁਖਵੰਤ ਸਿੰਘ, ਕੰਵਲਜੀਤ ਕੁਮਾਰ, ਸੁਖਵਿੰਦਰ ਸਿੰਘ ਬਰਾੜ, ਮੋਹਨਦੀਪ ਸਿੰਘ, ਪ੍ਰਿਆ ਅਨਮੋਲ, ਜ਼ਿਲੇ ਸਿੰਘ, ਰੂਪ ਚੰਦ, ਗੁਰਪ੍ਰੀਤ ਸਿੰਘ, ਸ਼ਾਮ ਲਾਲ, ਹਰਚਰਨ ਸਿੰਘ ਸੰਧੂ, ਕਰਨ ਕਲਿਆਣੀ, ਮਨਜਿੰਦਰ ਸਿੰਘ, ਅਮਰਪਾਲ ਸਿੰਘ ਗਰੋਵਰ, ਅਜੈ ਕੁਮਾਰ ਅਤੇ ਕੁਲਜਿੰਦਰ ਸਿੰਘ ਬੱਲ ਨੇ ਵਾਈਸ ਚਾਂਸਲਰ ਸਾਹਿਬ ਦਾ ਧੰਨਵਾਦ ਕੀਤਾ ਅਤੇ ਤਰੱਕੀ ਪ੍ਰਾਪਤ ਕਰਮਚਾਰੀ ਨੂੰ ਵਧਾਈ ਦਿੱਤੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …