ਧੂਰੀ, 4 ਜੂਨ (ਪ੍ਰਵੀਨ ਗਰਗ) – ਧੂਰੀ ਸ਼ਹਿਰ ਵਿੱਚ ਇੱਕ ਨਿੱਜੀ ਪਾਈਪ ਫੈਕਟਰੀ ਵਿਖੇ ਟ੍ਰੈਫਿਕ ਪੁਲਿਸ ਦੇ ਡੀ.ਐਸ.ਪੀ ਅਜੈਬ ਸਿੰਘ, ਡੀ.ਐਸ.ਪੀ ਧੂਰੀ ਪਰਮਜੀਤ ਸਿੰਘ ਸੰਧੂ, ਐਸ.ਐਚ.ਓ ਸਿਟੀ ਧੂਰੀ ਦੀਪਇੰਦਰ ਸਿੰਘ ਜੇਜੀ ਅਤੇ ਜ਼ਿਲਾ੍ਹ ਟ੍ਰੈਫਿਕ ਇੰਚਾਰਜ਼ ਤੇਜਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੈਮੀਨਾਰ ਕਰਵਾਇਆ ਗਿਆ।ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਸਹਾਇਕ ਥਾਣੇਦਾਰ ਹਰਦੇਵ ਸਿੰਘ, ਟ੍ਰੈਫਿਕ ਇੰਚਾਰਜ ਝਿਰਮਿਲ ਸਿੰਘ ਸੰਧੂ, ਏ.ਐਸ.ਆਈ ਟ੍ਰੈਫਿਕ ਮਿੱਠੂ ਸਿੰਘ ਅਤੇ ਏ.ਐਸ.ਆਈ ਟ੍ਰੈਫਿਕ ਸੰਜੇ ਕੁਮਾਰ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਜਾਗਰੂਕ ਕੀਤਾ।
ਇਸ ਸੈਮੀਨਾਰ ਵਿੱਚ ਫੈਕਟਰੀ ਵਰਕਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾ ਕੇ ਰੱਖਣ ਅਤੇ ਵਾਰ-ਵਾਰ ਹੱਥ ਧੋਣ ਬਾਰੇ ਜਾਗਰੂਕ ਕਰਦਿਆਂ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੇ ਕੋਰੋਨਾ ਵੈਕਸੀਨ ਲਗਵਾਉਣ ਦੀ ਪ੍ਰੇਰਣਾ ਵੀ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …