ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਜ਼ੋਨਾਂ ਦੇ ਸੈਕੜੇ ਪਿੰਡਾਂ ਵਿੱਚ ਮੀਟਿੰਗਾਂ ਕਰ ਕੇ ਸੁੱਤੀ ਹੋਈ ਮੋਦੀ ਸਰਕਾਰ ਨੂੰ ਜਗਾਉਣ ਲਈ, ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਭਾਜਪਾ ਦਫ਼ਤਰ ਅੱਗੇ ਸਾੜਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜਿਸ ਵਿਚ ਜਿਲ੍ਹਾ ਅੰਮ੍ਰਿਤਸਰ ਦੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਮਜ਼ਦੂਰ, ਬੀਬੀਆਂ, ਨੌਜਵਾਨ ਵੱਡੇ ਪੱਧਰ ‘ਤੇ ਹਿੱਸਾ ਲੈਣਗੇ।
ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੇ ਕਿਹਾ ਕਿ ਦਿੱਲੀ ਬਾਰਡਰਾਂ 6 ਮਹੀਨੇ ਤੋਂ ਵੱਧ ‘ਤੇ ਚੱਲ ਰਹੇ ਅੰਦੋਲਨ ਨੂੰ ਦੇਸ਼ ਦੀ ਮੋਦੀ ਸਰਕਾਰ ਅਣਗੌਲਿਆ ਕਰਕੇ ਅੱਖਾਂ ਮੀਟੀ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ।500 ਦੇ ਕਰੀਬ ਕਿਸਾਨ ਮਜ਼ਦੂਰ, ਬੀਬੀਆਂ ਤੇ ਨੌਜਵਾਨ ਇਸ ਅੰਦੋਲਨ ਦੀ ਭੇਂਟ ਚੜ੍ਹ ਕੇ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਹਨ।ਪਰ ਮੋਦੀ ਸਰਕਾਰ ਟੱਸ ਤੋਂ ਮੱਸ ਨਾ ਹੋ ਕੇ ਕਿਸਾਨ ਅੰਦੋਲਨ ਨੂੰ ਫੇਲ੍ਹ ਕਰਨ ਲਈ ਹਰ ਹਰਬਾ ਵਰਤ ਰਹੀ ਹੈ।ਪਰ ਦੇਸ਼ ਦੇ ਕਿਸਾਨ, ਮਜ਼ਦੂਰ ਤੇ ਆਮ ਲੋਕ ਇਸ ਅੰਦੋਲਨ ਨੂੰ ਜਿੱਤ ਕੇ ਅਤੇ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਨੂੰ ਹਰਾ ਕੇ ਹੀ ਦਮ ਲੈਣਗੇ।
ਕਿਸਾਨ ਆਗੂ ਚੱਬਾ ਨੇ ਸੰਨ ਸਾਹਿਬ ਰੋਡ ‘ਤੇ ਕਣਕ ਦੇ ਗੁਦਾਮਾਂ ‘ਚ ਲੱਗ ਰਹੀ ਸੁਸਰੀ ਤੋਂ ਵਡਾਲੀ ਗੁਰੂ ਵਾਸੀਆਂ ਨੂੰ ਹੋਣ ਵਾਲੀ ਪ੍ਰੇਸ਼ਾਨੀ ਤੋਂ ਨਿਜ਼ਾਤ ਦਿਵਾਉਣ ਲਈ ਜਿਲ੍ਹਾ ਪ੍ਰਸ਼ਾਸ਼ਨ ਤੋਂ ਇਸ ਦੇ ਫੋਰਨ ਹੱਲ ਦੀ ਮੰਗ ਕੀਤੀ।ਉਨਾਂ ਕਿਹਾ ਕਿ ਜੇਕਰ ਇਸ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਸਮੇਂ ‘ਚ ਜਿਲ੍ਹਾ ਪ੍ਰਸਾਸ਼ਨ ਖਿਲਾਫ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …