ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਅੰਮ੍ਰਿਤਸਰ, ਹਰਭਗਵੰਤ ਸਿੰਘ ਉਪ ਜ਼ਿਲ਼੍ਹਾ ਸਿੱਖਿਆ ਅਫਸਰ
ਅੰਮ੍ਰਿਤਸਰ ਅਤੇ ਪ੍ਰਿੰਸੀਪਲ ਪ੍ਰਦੀਪ ਅਨੰਦ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਣੂੰਪੁਰ ਵਲੋਂ ਸਕੂਲ ਪੱਧਰੀ ਆਨਲਾਈਨ ਲੇਖ ਮੁਕਾਬਲੇ ਕਰਵਾਏ ਗਏ।ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਲੇਖਾਂ ਰਾਹੀਂ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਦਾ ਪ੍ਰਗਟਾਈ।
ਮੈਡਮ ਆਦਰਸ਼ ਸਰਮਾ ਜ਼ਿਲ਼੍ਹਾ ਨੋਡਲ ਅਫਸਰ ਵਿਦਿਅਕ ਮੁਕਾਬਲੇ ਅਤੇ ਮਨਦੀਪ ਸਿੰਘ ਸੰਧੂ ਘਣੂੰਪੁਰ ਨੇ ਦੱਸਿਆ ਕਿ ਸੀਨੀਅਰ ਵਰਗ ‘ਚ ਸਕੂਲ ਪੱਧਰੀ ਲੇਖ ਰਚਨਾ ਮੁਕਾਬਲਿਆਂ ਵਿੱਚ ਕਰੀਬ 28 ਵਿਦਿਆਰਥੀਆਂ ਨੇ ਭਾਗ ਲਿਆ ਜਿੰਨਾਂ ਵਿਚੋਂ ਮੁਸਕਾਨ ਅਰੋੜਾ ਨੇ ਪਹਿਲਾ, ਜਦਕਿ ਵੰਸ਼ਿਕਾ ਨੇ ਦੂਸਰਾ ਸਥਾਨ ਹਾਸਲ ਕੀਤਾ।ਇਸੇ ਤਰਾਂ ਮਿਡਲ ਵਰਗ ਦੇ ਲੇਖ ਰਚਨਾ ਮੁਕਾਬਲਿਆਂ ਵਿੱਚ ਕਰੀਬ 32 ਵਿਦਿਆਰਥੀਆਂ ਨੇ ਹਿੱਸਾ ਲਿਆ, ਜਿੰਨਾਂ ਵਿਚੋਂ ਪ੍ਰਣੀਤ ਕੌਰ ਨੇ ਪਹਿਲਾ ਅਤੇ ਜਗਜੀਤ ਕੌਰ ਨੇ ਦੂਸਰਾ ਸਥਾਨ ਹਾਸਲ ਕੀਤਾ।ਉਨ੍ਹਾਂ ਦੱਸਿਆ ਕਿ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀ 11 ਜੂਨ ਤੋਂ ਸ਼ੁਰੂ ਹੋ ਰਹੇ ਬਲਾਕ ਪੱਧਰੀ ਲੇਖ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।
ਇਸ ਸਮੇਂ ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਰਜਿੰਦਰ ਸਿੰਘ ਏ.ਸੀ, ਬਲਜਿੰਦਰ ਕੌਰ, ਪਰਮਜੀਤ ਕੌਰ, ਹਰਲੀਨ ਕੌਰ, ਪੁਨੀਤ ਜੋਸ਼ੀ, ਰੇਖਾ ਬਤਰਾ, ਦਵਿੰਦਰ ਕੌਰ, ਰਾਜਵਿੰਦਰ ਕੌਰ, ਰਜਨੀ ਗੁਪਤਾ, ਅੰਸ਼ੂ ਕਟਾਰੀਆ ਆਦਿ ਹਾਜ਼ਰ ਸਨ।
Check Also
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ
ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …
Punjab Post Daily Online Newspaper & Print Media