ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਪੁਲਿਸ ਲਾਅ ਐਂਡ ਆਰਡਰ ਅੰਮ੍ਰਿਤਸਰ
ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਵਲੋਂ ਅੱਜ ਘੱਲੂਘਾਰੇ ਦੇ ਸਬੰਧ ‘ਚ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।ਜਿਸ ਦੇ ਤਹਿਤ ਅੰਮ੍ਰਿਤਸਰ ਦੇ ਵੱਖ-ਵੱਖ ਇਲਾਕਿਆਂ ਵਿੱਚ ਸਪੈਸ਼ਲ ਨਾਕਾਬੰਦੀ, ਪੈਟਰੋਲਿੰਗ ਅਤੇ ਆਉਣ ਜਾਣ ਵਾਲੀਆਂ ਸਾਰੀਆਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਸ਼ਹਿਰ ਵਿੱਚ ਅਮਨ ਸ਼ਾਂਤੀ ਦਾ ਮਾਹੌਲ ਬਣਿਆ ਰਹੇ।
ਐਸ.ਆਈ ਸੁਲੱਖਣ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੀ ਪੁਲਿਸ ਲੋਕਾਂ ਦੀ ਸੁਰੱਖਿਆ ਵਾਸਤੇ ਹਮੇਸ਼ਾਂ ਤਤਪਰ ਹੈ।ਇਸ ਮੌਕੇ ਏ.ਐਸ.ਆਈ ਦਵਿੰਦਰ ਸਿੰਘ, ਜਸਪਿੰਦਰ ਸਿੰਘ, ਤਰਸੇਮ ਸਿੰਘ, ਮੁਖਤਿਆਰ ਸਿੰਘ, ਚੌਂਕੀ ਇੰਚਾਰਜ਼ ਗੋਲਡਨ ਐਵੀਨਿਊ ਜਸਪਾਲ ਸਿੰਘ ਅਤੇ ਹੋਰ ਪੁਲੀਸ ਮੁਲਾਜ਼ਮ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media