Saturday, April 4, 2026

ਛੋਟੇ ਕੇਸਾਂ ਨੂੰ ਲੋਕ ਅਦਾਲਤਾਂ ਅਤੇ ਆਪਸੀ ਸਹਿਮਤੀ ਨਾਲ ਹੱਲ ਕਰਨ ’ਤੇ ਜ਼ੋਰ

ਕਪੂਰਥਲਾ, 5 ਜੂਨ (ਪੰਜਾਬ ਪੋਸਟ ਬਿਊਰੋ) – ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਹੇਸ਼ ਕੁਮਾਰ ਵਲੋਂ ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਕੈਂਪ ਕੋਰਟ ਲਗਾ ਕੇ 8 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਤੇ ਅੰਡਰ ਟਾਇਲ ਬੰਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ।
                  ਉਨ੍ਹਾਂ ਜੇਲ੍ਹ ਵਿਚ ਬਣੇ ਲੀਗਲ ਏਡ ਕਲੀਨਿਕ ਦਾ ਵੀ ਦੌਰਾ ਕੀਤਾ ਤੇ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਂਦੀ ਮੁਫਤ ਕਾਨੂੰਨੀ ਸਹਾਇਤਾ ਦਾ ਰਿਕਾਰਡ ਬਰੀਕੀ ਨਾਲ ਵਾਚਿਆ। ਉਨ੍ਹਾਂ ਜੇਲ੍ਹ ਵਿੱਚ ਡਿਊਟੀ ਦੇ ਰਹੇ ਪੈਰਾ ਲੀਗਲ ਵਲੰਟੀਅਰਸ/ਕਰਮਚਾਰੀਆਂ ਨੂੰ ਹਦਾਇਤ ਦਿੱਤੀ ਗਈ ਕਿ ਲੀਗਲ ਏਡ ਕਲੀਨਿਕ ਵਿੱਚ ਜਿਸ ਵੀ ਕੈਦੀ/ਹਵਾਲਾਤੀ ਨੂੰ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਕਲੀਨਿਕ ਵਿੱਚ ਉਸ ਦੀ ਵੱਖਰੀ ਫਾਇਲ ਮੇਨਟੇਨ ਕੀਤੀ ਜਾਵੇ ਤਾਂ ਜੋ ਬਰੀਕੀ ਨਾਲ ਬਿਨਾਂ ਕਿਸੇ ਦੇਰੀ ਤੋਂ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
             ਉਨ੍ਹਾਂ ਜੇਲ੍ਹ ਸੁਪਰਡੈਂਟ ਨੂੰ ਹਦਾਇਤ ਦਿੱਤੀ ਕਿ ਜੇਲ੍ਹ ਵਿੱਚ ਬੰਦ ਕੈਦੀਆਂ ਅਤੇ ਵਿਚਾਰ ਅਧੀਨ ਹਵਾਲਾਤੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਮਨੋਵਰਿਤੀ ਵਿੱਚ ਸੁਧਾਰ ਲਿਆਂਦਾ ਜਾ ਸਕੇ।
                ਉਨ੍ਹਾਂ ਦੱਸਿਆ ਕਿ ਹਵਾਲਾਤੀਆਂ ਅਤੇ ਕੈਦੀਆਂ ਨੂੰ ਬਗੈਰ ਕਿਸੇ ਆਮਦਨ ਦੀ ਹੱਦ ਤੋਂ ਉਪ-ਮੰਡਲ ਦੀਆਂ ਕਚਿਹਰੀਆਂ ਤੋਂ ਲੈ ਕੇ ਮਾਣਯੋਗ ਸੁਪਰੀਮ ਕੋਰਟ ਤੱਕ ਕੇਸਾਂ ਅਤੇ ਅਪੀਲਾਂ ਦੀ ਪੈਰਵਾਈ ਕਰਨ ਲਈ ਮੁਫਤ ਵਕੀਲ ਦੀਆਂ ਸੇਵਾਵਾਂ ਮੁਹੱਈਆ ਕੀਤੀਆਂ ਜਾਂਦੀਆਂ ਹਨ ਅਤੇ ਇਨ੍ਹਾਂ ਕੇਸਾਂ ਅਤੇ ਅਪੀਲਾਂ ‘ਤੇ ਆਉਣ ਵਾਲੇ ਫੁੱਟਕਲ ਖਰਚਿਆਂ ਦੀ ਅਦਾਇਗੀ ਵੀ ਵਿਭਾਗ ਵਲੋਂ ਕੀਤੀ ਜਾਂਦੀ ਹੈ।
                     ਇਸ ਮੌਕੇ ਬਲਜੀਤ ਸਿੰਘ ਘੁੰਮਣ ਸੁਪਰਡੈਂਟ, ਨਰਪਿੰਦਰ ਸਿੰਘ ਡਿਪਟੀ ਜੇਲ੍ਹ ਸੁਪਰਡੈਂਟ ਤੋਂ ਇਲਾਵਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਤੇ ਕੇਂਦਰੀ ਜੇਲ੍ਹ ਦੇ ਸਟਾਫ ਮੈਂਬਰਾਨ ਅਤੇ ਪੈਰਾ ਲੀਗਲ ਵਲੰਟੀਅਰ ਹਾਜ਼ਰ ਸਨ।

Check Also

ਸੰਸਦ ਵਿੱਚ ਉਠਿਆ ਕੈਂਸਰ ਦਾ ਗੰਭੀਰ ਮੁੱਦਾ: ਐਮ.ਪੀ ਔਜਲਾ ਨੇ ਤੁੰਗ ਢਾਬ ਡਰੇਨ ਨੂੰ ਦੱਸਿਆ ਵੱਡਾ ਕਾਰਨ

ਅੰਮ੍ਰਿਤਸਰ, 3 ਅਪ੍ਰੈਲ (ਜਗਦੀਪ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਪੰਜਾਬ …