Monday, April 6, 2026

ਪਿੰਗਲਵਾੜਾ ਵਲੋਂ ਮਨਾਇਆ ਗਿਆ ਭਗਤ ਪੂਰਨ ਸਿੰਘ ਦਾ 117ਵਾਂ ਜਨਮ ਦਿਨ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਪਿੰਗਲਵਾੜਾ ਸੰਸਥਾ ਦੀ ਮੁੱਖ ਬ੍ਰਾਂਚ ਦੇ ਗੁਰਦੁਆਰਾ ਸਾਹਿਬ ਵਿਖੇ ਭਗਤ ਪੂਰਨ ਸਿੰਘ ਜੀ ਦਾ 117ਵਾਂ ਜਨਮ ਦਿਨ ਸਮਾਗਮ ਭਗਤ ਜੀ ਦੇ ਮਨੁੱਖਤਾ ਅਤੇ ਦੀਨ-ਦੁਖੀਆਂ ਪ੍ਰਤੀ ਕੀਤੇ ਕਾਰਜ਼ਾਂ ਨੂੰ ਸਮਰਪਿਤ ਕੀਤਾ ਗਿਆ ।
                       ਇਸ ਪ੍ਰੋਗਰਾਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਵਿੱਚ ਰੱਖੇ ਗਏ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਪਿੰਗਲਵਾੜੇ ਦੇ ਸਪੈਸ਼ਲ ਅਤੇ ਦੂਜੇ ਬੱਚਿਆਂ ਵਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਕੀਤੀ ਗਈ।ਇਸ ਤੋਂ ਬਾਅਦ ਮਨੁੱਖਤਾ ਦੇ ਭਲੇ ਲਈ ਅਰਦਾਸ ਕੀਤੀ ਗਈ ।
                        ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਨੇ ਸਾਰਿਆਂ ਨੂੰ ਸੰਬੋਧਨ ਕਰਦੇ ਹੋਏ ਭਗਤ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਕੀਤੇ ਕਾਰਜ਼ਾਂ ‘ਤੇ ਚਾਨਣਾ ਪਾਇਆ।ਡਾ. ਇੰਦਰਜੀਤ ਕੌਰ ਨੇ ਦੱਸਿਆ ਕਿ ਭਗਤ ਜੀ ਹਮੇਸ਼ਾਂ ਵਾਤਾਵਰਨ ਦੀ ਸੰਭਾਲ ‘ਤੇ ਜ਼ੋਰ ਦਿੰਦੇ ਸਨ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਪ੍ਰੇਰਨਾ ਦਿੰਦੇ ਸਨ।ਉਨਾਂ ਕਿਹਾ ਕਿ ਪੂਰੇ ਸੰਸਾਰ ਵਿੱਚ ਘੱਟ ਰਹੀ ਆਕਸੀਜਨ ਅਤੇ ਇਸ ਨਾਲ ਬੇਹਾਲ ਲੋਕਾਈ ਨੂੰ ਜੋ ਤਕਲੀਫਾਂ ਅੱਜ ਹੋ ਰਹੀਆਂ ਹਨ, ਉਹ ਵਾਤਾਵਰਨ ਅਤੇ ਰੁੱਖਾਂ ਨੂੰ ਨਾ ਸੰਭਾਲਣ ਦਾ ਨਤੀਜਾ ਹੈ।ਉਨ੍ਹਾਂ ਨੇ ਮਨੁੱਖਤਾ ਵਲੋਂ ਕੁਦਰਤੀ ਸੋਮਿਆਂ ਨਾਲ ਖਿਲਵਾੜ ਕਰਨ ਨਾਲ ਪੈਦਾ ਹੋਏੇ ਭਿਆਨਕ ਖਤਰਿਆਂ ਬਾਰੇ ਜਾਣਕਾਰੀ ਦਿੱਤੀ ।
ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਸੰਸਥਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।ਪ੍ਰੋਗਰਾਮ ਦਾ ਸੰਚਾਲਨ ਮਾਸਟਰ ਰਾਜਬੀਰ ਸਿੰਘ ਮੈਂਬਰ ਪਿੰਗਲਵਾੜਾ ਵਲੋਂ ਕੀਤਾ ਗਿਆ।ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।
                            ਪ੍ਰੋਗਰਾਮ ਵਿੱਚ ਮੁਖਤਾਰ ਸਿੰਘ ਆਨਰੇਰੀ ਸਕੱੱਤਰ, ਕਰਨਲ ਦਰਸ਼ਨ ਸਿੰਘ ਬਾਵਾ ਪ੍ਰਸ਼ਾਸਕ, ਜੈ.ਸਿੰਘ ਪ੍ਰਸ਼ਾਸਕ ਮਾਨਾਂਵਾਲਾ ਬ੍ਰਾਂਚ, ਰਜਿੰਦਰਪਾਲ ਸਿੰਘ ਡਾਇਰੈਕਟਰ ਗੂੰਗੇ-ਬੋਲਿਆਂ ਦਾ ਸਕੂਲ, ਗੁਰਨੈਬ ਸਿੰਘ ਵਿੱਦਿਅਕ ਸਲਾਹਕਾਰ, ਪਰਮਿੰਦਰ ਸਿੰਘ ਭੱਟੀ ਯੋਗੇਸ਼ ਸੂਰੀ ਤੇ ਕਈ ਹੋਰ ਸਖਸ਼ੀਅਤਾਂ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …