ਫਿਰ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਕੀਤਾ ਲਾਂਚ
ਪਠਾਨਕੋਟ, 5 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਕ ਵਰਚੂਅਲ
ਸਮਾਗਮ ਦੌਰਾਨ ਸੂਬੇ ਦੇ ਲੋਕਾਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦਿੱਤਾ।ਉਨ੍ਹਾਂ ਨੇ ਇਕ ਵਾਰ ਫਿਰ ਤੋਂ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਵੀ ਲਾਂਚ ਕੀਤਾ ਅਤੇ ਇਸ ਮਿਸ਼ਨ ਤਹਿਤ ਸਰਕਾਰ ਵਲੋਂ ਲੋਕਾਂ ਨੂੰ ਸਾਫ ਸੁਥਰਾ ਵਾਤਾਵਰਨ, ਚੰਗਾ ਭੋਜਨ, ਚੰਗੀਆਂ ਸੜਕਾਂ ਆਦਿ ਮੁਹੱਈਆ ਕਰਵਾਉਣ ਦੇ ਪ੍ਰੋਗਰਾਮ ਦੀ ਜਾਣਕਾਰੀ ਵੀ ਸਾਂਝੀ ਕੀਤੀ।ਜਿਲ੍ਹਾ ਪਠਾਨਕੋਟ ਵਿੱਚ ਜਿਲ੍ਹਾ ਪੱਧਰੀ ਪ੍ਰੋਗਰਾਮ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕਰਵਾਇਆ ਗਿਆ ਜਿਸ ਵਿੱਚ ਸਬੰਧਤ ਵਿਭਾਗੀ ਅਧਿਕਾਰੀ ਸ਼ਾਮਲ ਹੋਏ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਵਾਤਾਵਰਨ ਦੀ ਸੰਭਾਲ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ।ੇ ਲੋਕਾਂ ਨੂੰ ਵੀ ਵਾਤਾਵਰਨ ਸੰਭਾਲ ਦਾ ਸੱਦਾ ਦਿੰਦਿਆਂ ਉਨਾਂ ਨੇ ਵੱਧ ਤੋਂ ਵੱਧ ਰੱਖ ਲਗਾਉਣ ਦੀ ਅਪੀਲ ਕੀਤੀ।ਉਨਾਂ ਨੇ ਕਿਹਾ ਕਿ ਸਰਕਾਰ ਲੋਕਾਂ ਨੂੰ ਮਿਲਾਵਟ ਰਹਿਤ ਭੋਜਨ ਪਦਾਰਥ, ਸਾਫ ਪਾਣੀ, ਸਾਫ ਹਵਾ, ਹਰਾ ਭਰਾ ਚੌਗਿਰਦਾ, ਰੋਡ ਸੇਫਟੀ, ਕੂੜਾ ਪ੍ਰਬੰਧਨ, ਖੇਡਾਂ ਆਦਿ ਸਹੂਲਤਾਂ ਇਸ ਮਿਸ਼ਨ ਤਹਿਤ ਦੇਵੇਗੀ।ਸਾਫ ਹਵਾ ਤੇ ਸਾਫ ਵਾਤਾਵਰਨ ਲਈ ਸਾਨੂੰ ਸਾਰਿਆਂ ਨੂੰ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਕਟਾਈ ਤੋਂ ਬਾਅਦ ਬਚੀ ਹੋਈ ਪਰਾਲੀ ਨੂੰ ਅੱਗ ਨਾ ਲਗਾਉਣ ਕਿਉਂਕਿ ਅਜਿਹਾ ਕਰਨ ਨਾਲ ਵਾਤਾਵਰਨ ਦੂਸ਼ਿਤ ਹੋਣ ਦੇ ਨਾਲ ਅਨੇਕਾਂ ਪ੍ਰਕਾਰ ਦੀਆਂ ਸਾਹ ਤੇ ਚਮੜੀ ਦੀਆਂ ਬਿਮਾਰੀਆਂ ਪੈਦਾ ਹੁੰਦੀਆ ਹਨ।ਉਨ੍ਹਾਂ ਵਣ ਵਿਭਾਗ ਅਤੇ ਲੋਕ ਨਿਰਮਾਣ ਵਿਭਾਗ ਨੂੰ ਸੜਕਾਂ ਦੇ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਸਾਡੇ ਵਲੋਂ ਲਗਾਈਆਂ ਸਾਰੀਆਂ ਫਸਲਾਂ ਤੇ ਘੱਟ ਤੋਂ ਘੱਟ ਸਪਰੇਆਂ ਅਤੇ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵੇਸਟ ਮੈਨੇਜਮੈਂਟ ਵੀ ਜ਼ਰੂਰੀ ਹੈ, ਜੋ ਵੀ ਬਚੇ ਹੋਏ ਪਦਾਰਥ ਹੁੰਦੇ ਹਨ ਉਨ੍ਹਾਂ ਨੂੰ ਸੜਕਾਂ ਦੇ ਕੰਢਿਆਂ ਤੇ ਨਾ ਸੁੱਟਿਆ ਜਾਵੇ, ਕਿੳਂੁਕਿ ਇਸ ਨਾਲ ਅਨੇਕਾਂ ਪ੍ਰਕਾਰ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ।ਵੇਸਟ ਮੈਨੇਜਮੈਂਟ ਤੋਂ ਖਾਦ ਬਣਾ ਕੇ ਖੇਤਾਂ ਵਿੱਚ ਵਰਤੀ ਜਾ ਸਕਦੀ ਹੈ।ਪਾਣੀ ਦੀ ਸਮੱਸਿਆ ਨੂੰ ਦੇਖਦਿਆਂ ਹੁਣ ਪੰਜਾਬ ਦੇ ਪਿੰਡਾਂ ਨੂੰ ਪਾਈਪ ਨਾਲ ਸਾਫ ਪਾਣੀ ਦਿੱਤਾ ਰਿਹਾ ਹੈ।
ਇਸ ਤੋਂ ਪਹਿਲਾਂ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਨੇ ਸ਼ਹਿਰਾਂ ਦੇ ਵਿਕਾਸ ਲਈ ਵਿਭਾਗ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਸਾਂਝੀ ਕੀਤੀ।ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮਿਲਾਵਟ ਨੂੰ ਰੋਕਣ ਲਈ ਸਰਕਾਰ ਦੇ ਉਪਰਾਲੇ ਲੋਕਾਂ ਨਾਲ ਸਾਂਝੇ ਕੀਤੇ।ਜਲ ਸਪਲਾਈ ਵਿਭਾਗ ਦੇ ਮੰਤਰੀ ਰਜੀਆ ਸੁਲਤਾਨਾ ਨੇ ਪੀਣ ਦੇ ਪਾਣੀ ਦੀ ਸਪਲਾਈ ਲਈ ਕੀਤੇ ਕੰਮਾਂ ਦੀ ਜਾਣਕਾਰੀ ਦਿੱਤੀ।
Punjab Post Daily Online Newspaper & Print Media