ਅੰਮ੍ਰਿਤਸਰ, 5 ਜੂਨ (ਗੁਰਪ੍ਰੀਤ ਸਿੰਘ) – ਜੂਨ 1984 ਦੇ ਘੱਲੂਘਾਰੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁਸ਼ੋਭਿਤ ਜਿਸ ਪਾਵਨ ਸਰੂਪ ਨੂੰ ਗੋਲੀ ਲੱਗੀ ਸੀ,
ਉਸ ਦੇ ਦੁਸਰੇ ਤੇ ਤੀਸਰੇ ਦਿਨ ਵੀ ਸੰਗਤ ਨੇ ਦਰਸ਼ਨ ਕੀਤੇ।ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਕੱਲ੍ਹ ਤੋਂ ਇਹ ਪਾਵਨ ਸਰੂਪ ਸੰਗਤਾਂ ਦੇ ਦਰਸ਼ਨਾਂ ਲਈ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੁਭਾਇਮਾਨ ਕੀਤਾ ਗਿਆ ਹੈ।ਅੱਜ ਦੂਸਰੇ ਦਿਨ ਸੰਗਤ ਦੇ ਦਰਸ਼ਨਾਂ ਲਈ ਪਾਵਨ ਸਰੂਪ ਸੁਸ਼ੋਭਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਆਦਿ ਮੌਜ਼ੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media