ਅੰਮ੍ਰਿਤਸਰ, 5 ਜੂਨ (ਗੁਰਪ੍ਰੀਤ ਸਿੰਘ) – ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ
ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਪਾਵਨ ਹੁਕਮਨਾਮਾ ਸਰਵਣ ਕਰਵਾਇਆ।
ਬੀਬੀ ਜਗੀਰ ਕੌਰ ਨੇ ਇਸ ਸਮੇਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ।ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜ਼ੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ।ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਦੀ ਪਵਿੱਤਰਤਾ ਅਤੇ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਹੀ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਕੱਤਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਗੁਰਮੀਤ ਸਿੰਘ ਬੁੱਟਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਮੈਨੇਜਰ ਬਘੇਲ ਸਿੰਘ, ਨਰਿੰਦਰ ਸਿੰਘ, ਜਸਪਾਲ ਸਿੰਘ ਢੱਡੇ, ਦਰਸ਼ਨ ਸਿੰਘ, ਫੈਡਰੇਸ਼ਨ ਆਗੂ ਕੰਵਰਚੜ੍ਹਤ ਸਿੰਘ ਗਿੱਲ ਆਦਿ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media