Tuesday, July 21, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 813 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ

ਨਵਾਂਸ਼ਹਿਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 813 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 41 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਤੇ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …