ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – 37ਵੇਂ ਘੱਲੂਘਾਰਾ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ
ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ ਸਮੇਤ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਪੁੱਜੀਆਂ ਪੰਥਕ ਸ਼ਖ਼ਸੀਅਤਾਂ ਨੂੰ ਵੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਿਰੋਪਾਓ ਦੇ ਕੇ ਨਿਵਾਜਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media