Saturday, May 30, 2026

ਸਿੱਖ ਕੌਮ ਆਪਸੀ ਵਿਤਕਰੇ ਭੁਲਾ ਕੇ ਇਕਜੁੱਟ ਹੋਵੇ- ਗਿਆਨੀ ਹਰਪ੍ਰੀਤ ਸਿੰਘ

ਕਿਹਾ, ਸਿੱਖ ਕੌਮ ਇਸ ਘੱਲੂਘਾਰੇ ਨੂੰ ਸਾਕਾ ਨੀਲਾ ਤਾਰਾ ਕਹਿਣ ਤੋਂ ਵੀ ਗੁਰੇਜ਼ ਕਰੇ

ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜੂਨ ’84 ਦੇ ਸ਼ਹੀਦਾਂ ਦੇ ਸ਼ਹੀਦੀ ਸਮਾਗਮ ਦੌਰਾਨ ਸਿੱਖ ਕੌਮ ਨੂੰ ਸੰਬੋਧਨ ਹੁੰਦਿਆਂ ਆਪਸੀ ਵਿਤਕਰੇ ਅਤੇ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਣ ਦਾ ਸੱਦਾ ਦਿੱਤਾ।ਸਿੱਖ ਕੌਮ ਦੀਆਂ ਸੰਸਥਾਵਾਂ ਅਤੇ ਜਥੇਬੰਦੀਆਂ ਕੌਮ ਦੀ ਤਾਕਤ ਹਨ ਅਤੇ ਕੌਮ ਦੇ ਬਾਸ਼ਿੰਦਿਆਂ ਦਾ ਫ਼ਰਜ਼ ਹੈ ਕਿ ਇਨ੍ਹਾਂ ਨੂੰ ਕਮਜ਼ੋਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਦਾ ਚੜ੍ਹਦੀ ਕਲਾ ਵਿਚ ਰਹੀ ਹੈ ਅਤੇ ਭਵਿੱਖ ਵਿਚ ਵੀ ਰਹੇਗੀ। ਅੱਜ ਵੀ ਜਦੋਂ ਕਿਧਰੇ ਸਿੱਖਾਂ ’ਤੇ ਕੋਈ ਹਮਲਾ ਹੁੰਦਾ ਹੈ ਤਾਂ ਪੂਰੀ ਕੌਮ ਸੁਚੇਤ ਰੂਪ ਵਿਚ ਉਸ ਦੇ ਨਾਲ ਖੜ੍ਹਦੀ ਹੈ।ਪਾਰਲੀਮੈਂਟਾਂ ਵਿਚ ਅਤੇ ਅੰਬੈਸੀਆਂ ਦੇ ਸਾਹਮਣੇ ਅਜਿਹੇ ਮਾਮਲਿਆਂ ਨੂੰ ਲੈ ਕੇ ਸਿੱਖਾਂ ਵੱਲੋਂ ਕੀਤੇ ਜਾਂਦੇ ਵਿਰੋਧ ਪ੍ਰਦਰਸ਼ਨ ਸਿੱਖ ਕੌਮ ਦੀ ਚੜ੍ਹਦੀ ਕਲਾ ਦਾ ਸਬੂਤ ਹਨ।ਇਹ ਸ਼ਕਤੀ ਸਿੱਖ ਕੌਮ ਨੇ ਆਪਣੇ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਤੋਂ ਪ੍ਰਾਪਤ ਕੀਤੀ ਹੈ।
                ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਜੂਨ ਚੌਰਾਸੀ ਦੇ ਫ਼ੌਜੀ ਹਮਲੇ ਨੂੰ ਸਿੱਖ ਨਸਲਕੁਸ਼ੀ ਐਲਾਨ ਕਰਨ ਬਾਰੇ ਕਈ ਈ-ਮੇਲਾਂ ਪੁੱਜੀਆਂ ਹਨ, ਪਰੰਤੂ ਇਸ ਨੂੰ ਸਿੱਖ ਕੌਮ ਘੱਲੂਘਾਰਾ ਪ੍ਰਵਾਨ ਕਰ ਚੁੱਕੀ ਹੈ ਕਿਉਂਕਿ ਇਸ ਦੌਰਾਨ ਹਮਲਾਵਰ ਫ਼ੌਜ ਦਾ ਸਿੱਖ ਸੂਰਮਿਆਂ ਨੇ ਮੂੰਹ ਤੋੜ ਜਵਾਬ ਦਿੱਤਾ ਸੀ।ਉਨ੍ਹਾਂ ਇਹ ਵੀ ਕਿਹਾ ਕਿ ਸਿੱਖ ਕੌਮ ਇਸ ਘੱਲੂਘਾਰੇ ਨੂੰ ਸਾਕਾ ਨੀਲਾ ਤਾਰਾ ਕਹਿਣ ਤੋਂ ਵੀ ਗੁਰੇਜ਼ ਕਰੇ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …