ਪਠਾਨਕੋਟ, 6 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵਲੋਂ ਸਿੱਖਿਆ
ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ।
ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਇਨਾਂ ਕੈਂਪਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਮਿਕ ਰੁਚੀਆਂ ਪੈਦਾ ਕਰਨ ਦੇ ਨਾਲ ਨਾਲ ਕੋਵਿਡ 19 ਦੀ ਮਹਾਂਮਾਰੀ ਦੌਰਾਨ ਉਨਾਂ ਨੂੰ ਵੱਖ-ਵੱਖ ਗਤੀਵਿਧੀਆਂ ਵਿੱਚ ਸਰਗਰਮ ਵੀ ਰੱਖਣਾ ਹੈ।ਭਾਵੇਂ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋ ਚੁੱਕੀਆਂ ਹਨ, ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਕੋਵਿਡ 19 ਦੀ ਮਹਾਂਮਾਰੀ ਦੇ ਮਦੇਨਜ਼ਰ ਵਰਚੂਅਲ ਸਮਰ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਜਿੱਥੇ ਵਿਦਿਆਰਥੀਆਂ ਨੂੰ ਮਹਾਂਮਾਰੀ ਤੋਂ ਬਚਣ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ, ਓਥੇ ਇਸ ਦੇ ਨਾਲ ਹੀ ਨਾਲ ਵਿਦਿਆਰਥੀਆਂ ਨੂੰ ਕੋਲਾਜ਼ ਬਣਾਉਣਾ, ਯੋਗਾ, ਫ਼ੈਂਸੀ ਡਰੈੱਸ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਡਾਂਸ ਮੁਕਾਬਲੇ, ਬੈਸਟ ਆਊਟ ਆਫ਼ ਵੇਸਟ, ਕਲੇਅ ਮਾਡਲਿੰਗ, ਪੇਪਰ ਕਰਾਫ਼ਟ, ਨੋਟ ਬੁੱਕ ਡੈਕੋਰੇਸ਼ਨ, ਨਾਨ-ਫ਼ਾਇਰ ਕੁਕਿੰਗ, ਸਲਾਦ ਡੈਕੋਰੇਸ਼ਨ, ਪੇਂਟਿੰਗ (ਥ੍ਰੈਡ ਅਤੇ ਵੈਜ਼ੀਟੇਬਲ) ਆਦਿ ਦੀ ਸਿਖਲਾਈ ਦਿੱਤੀ ਜਾ ਰਹੀ ਹੈ।
ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸ਼ਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ਼ ਲਾਲ ਠਾਕੁਰ ਨੇ ਦੱਸਿਆ ਕਿ ਪਿਛਲੇ ਹਫਤੇ ਸ਼ੁਰੂ ਹੋਏ ਕੈਂਪ ਅਧਿਆਪਕਾਂ ਵਲੋਂ ਸਵੈ-ਇੱਛਾ ਨਾਲ ਲਗਾਏ ਜਾ ਰਹੇ ਹਨ।ਸਮੂਹ ਸੈਂਟਰ ਸਕੂਲ ਮੁਖੀ, ਸਕੂਲ ਮੁਖੀ ਅਤੇ ਜ਼ਿਲਿਆਂ ਦੀਆਂ ‘ਪੜੋ ਪੰਜਾਬ ਪੜਾਓ ਪੰਜਾਬ’ ਟੀਮਾਂ ਦੇ ਜ਼ਿਲਾ ਕੋਆਰਡੀਨੇਟਰਾਂ ਵਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ।
ਇਸ ਮੌਕੇ ਤੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਜਿਲ੍ਹਾ ਕੋਆਰਡੀਨੇਟਰ ‘ਪੜ੍ਹੋ ਪੰਜਾਬ, ਪੜਾਓ ਪੰਜਾਬ’ ਵਨੀਤ ਮਹਾਜਨ, ਸਿੱਖਿਆ ਸੁਧਾਰ ਟੀਮ ਮੈਂਬਰ ਕਮਲ ਕਿਸ਼ੋਰ, ਰਮੇਸ਼ ਕੁਮਾਰ, ਮੁਨੀਸ਼ ਕੁਮਾਰ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media