Wednesday, April 8, 2026

ਸਫਾਈ ਕਰਮਚਾਰੀਆਂ ਦੀ ਹੜਤਾਲ ‘ਚ ਪਹੁੰਚੇ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ

ਮੰਗਾਂ ਜਲਦ ਪੂਰੀਆਂ ਕਰਵਾਉਣ ਦਾ ਦਿੱਤਾ ਭਰੋਸਾ

ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਾਫੀ ਦਿਨਾਂ ਤੋਂ ਚੱਲ ਰਹੀ ਸਫਾਈ ਕਰਮਚਾਰੀਆਂ ਦੀ ਹੜਤਾਲ ਚ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਪੰਜਾਬ ਰਾਜ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸਮੇਂ ਸਿੰਘ ਬਿਰਲਾ ਅਤੇ ਉਨ੍ਹਾਂ ਨਾਲ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਸਥਾਨਕ ਦਫਤਰ ਨਗਰ ਕੌਂਸਲ ਵਿਖੇ ਪਹੁੰਚੇ ਜਿਥੇ ਉਨ੍ਹਾਂ ਨੂੰ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਅਜੇ ਬੇਦੀ ਸਣੇ ਸਮੂਹ ਸਫਾਈ ਕਰਮਚਾਰੀਆਂ ਨੇ ਦੱਸਿਆ ਕਿ ਉਹ ਪਿਛਲੇ ਕਾਫੀ ਦਿਨਾਂ ਤੋਂ ਅਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਧਰਨੇ ਤੇ ਬੈਠੇ ਹਨ ਪ੍ਰੰਤੂ ਉਨ੍ਹਾਂ ਵੱਲ ਸਰਕਾਰ ਦਾ ਰਤਾ ਭਰ ਵੀ ਧਿਆਨ ਨਹੀਂ ਹੈ।
                 ਸਫਾਈ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸਮੇਂ ਸਿੰਘ ਬਿਰਲਾ ਨੇ ਕਿਹਾ ਕਿ ਸਫਾਈ ਕਰਮਚਾਰੀ ਸਰਕਾਰ ਦਾ ਅਹਿਮ ਅੰਗ ਹਨ ਜਿਨ੍ਹਾਂ ਦੀਆਂ ਇਹਨਾਂ ਮੰਗਾਂ ਨੂੰ ਕੈਪਟਨ ਸਰਕਾਰ ਪੁਰੀ ਤਰ੍ਹਾਂ ਗੰਭੀਰਤਾ ਨਾਲ ਲੈ ਰਹੀ ਹੈ ਉਨ੍ਹਾਂ ਕਿਹਾ ਕਿ ਉਹਨਾ ਵਲੋਂ ਪਿਛਲੇ ਦਿਨੀਂ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਵੀ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਪੂਰੀਆ ਕਰਵਾਉਣ ਲਈ ਮੁਲਾਕਾਤ ਕੀਤੀ ਗਈ ਹੈ।ਬਿਰਲਾ ਨੇ ਕਿਹਾ ਕਿ ਉਹ ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆਂ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਅਸਥਾਈ ਹਲ ਕਰਵਾਇਆ ਜਾਵੇ ਉਸੇ ਤਹਿਤ ਹੀ ਅੱਜ ਸੰਗਰੂਰ ਵਿਖੇ ਪਹੁੰਚੇ ਹਨ ਬਿਰਲਾ ਨੇ ਅੱਗੇ ਕਿਹਾ ਕਿ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਵਿੱਚ ਕੱਚੇ ਮੁਲਾਜ਼ਮ ਪੱਕੇ ਕਰਨ, ਸਫਾਈ ਕਰਮਚਾਰੀਆਂ ਨੂੰ ਪੈਨਸ਼ਨ ਲਾਗੂ ਕਰਨ, ਸ਼ਨੀਵਾਰ ਦੀ ਛੁੱਟੀ ਲਾਗੂ ਕਰਨ, ਠੇਕੇਦਾਰੀ ਸਿਸਟਮ ਖਤਮ ਕਰਨ ਅਦਿ ਸ਼ਾਮਿਲ ਹਨ।ਉਨ੍ਹਾਂ ਸਫਾਈ ਕਰਮਚਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਇਹ ਸਾਰੀਆਂ ਮੰਗਾਂ ਨੂੰ ਪੁਰੀਆ ਕਰਵਾਉਣ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ਼ ਮੁਲਾਕਾਤ ਕਰਨਗੇ ਅਤੇ ਇਹ ਸਾਰੀਆਂ ਮੰਗਾਂ ਪੁਰੀਆ ਕਰਵਾਉਣ ਲਈ ਉਹਨਾਂ ਵੱਲੋ ਹਰ ਸੰਭਵ ਯਤਨ ਕੀਤੇ ਜਾਣਗੇ।ਇਸ ਮੌਕੇ ਸਫਾਈ ਕਰਮਚਾਰੀਆਂ ਵੱਲੋਂ ਚੇਅਰਮੈਨ ਸਮੇਂ ਸਿੰਘ ਬਿਰਲਾ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।
                ਇਸ ਮੌਕੇ ਸਫਾਈ ਕਰਮਚਾਰੀਆਂ ਤੋਂ ਇਲਾਵਾ ਸਾਜਨ ਕਾਂਗੜਾ ਪ੍ਰਧਾਨ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ, ਰਾਣਾ ਬਾਲੂ, ਜਗਸੀਰ ਸਿੰਘ, ਅਮਨ ਚੋਪੜਾ ਆਦਿ ਹਾਜ਼ਰ ਸਨ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …