ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ
ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 797 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 27 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾੳੂਨ ਅਤੇ ਨਾਈਟ ਕਰਫਿੳੂ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media