ਨਵਾਂਸ਼ਹਿਰ, 7 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ
ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ 1463 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 146709 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿੱਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿੱਚ 155, ਬਲਾਚੌਰ ਵਿਚ 265, ਮੁਜ਼ੱਫਰਪੁਰ ਵਿਚ 348, ਮੁਕੰਦਪੁਰ ਵਿਚ 472, ਸੁਜੋਂ ਵਿਚ 167, ਬੰਗਾ ਵਿੱਚ 26 ਅਤੇ ਸੜੋਆ ਵਿੱਚ 30 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।
ਕੋਵਿਡ-19 ਦੀ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਤੱਕ ਜ਼ਿਲ੍ਹੇ ਵਿੱਚ 20 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਕੋਰੋਨਾ ਵਿਰੱਧ ਜੰਗ ਜਿੱਤਦਿਆਂ 10628 ਮਰੀਜ਼ ਸਿਹਤਯਾਬ ਵੀ ਹੋ ਗਏ ਹਨ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media