ਅੰਮ੍ਰਿਤਸਰ, 7 ਜੂਨ (ਸੁਖਬੀਰ ਸਿੰਘ) – ਖੇਤੀ ਕਾਨੂੰਨਾਂ ਖਲਿਾਫ਼ ਕਿਸਾਨੀ ਸੰਘਰਸ਼ ਦੇ ਸਮਰਥਨ ‘ਚ ਉੱਤਰਦਿਆਂ ਸੰਤਾਂ ਮਹਾਂਪੁਰਸ਼ਾਂ ਦੇ ਸਹਿਯੋਗ ਨਾਲ ਸਿੱਖ
ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਆਰੰਭਤਾ ਕੀਤੀ ਜਾ ਰਹੀ ਹੈ।ਜਿਸ ਪ੍ਰਤੀ ਇਲਾਕੇ ਦੀਆਂ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਸਾਬਕਾ ਫੈਡਰੇਸ਼ਨ ਆਗੂ ਅਤੇ ਸਮਾਜ ਸੇਵਕ ਭਾਈ ਇਕਬਾਲ ਸਿੰਘ ਤੁੰਗ ਅਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਕਿ ਸਹਿਜ ਪਾਠਾਂ ਦੀ ਲੜੀ ਦੀ ਅਰੰਭਤਾ ਪਿੰਡ ਵਡਾਲੀ ਡੋਕਰਾਂ ਵਿਖੇ ਮਾਨਾਵਾਲਾ ਹਸਪਤਾਲ ਕੋਲ ਜੀ.ਟੀ ਰੋਡ ‘ਤੇ ਸਥਿਤ ਸ੍ਰੀ ਗੁਰੂ ਰਾਮਦਾਸ ਲੰਗਰ ਹਾਲ ਵਿਖੇ ਮਿਤੀ 8 ਜੂਨ 2021 ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਕੀਤੀ ਜਾ ਰਹੀ ਹੈ।ਆਗੂਆਂ ਨੇ ਦੱਸਿਆ ਕਿ ਸਹਿਜ ਪਾਠਾਂ ਦੀ ਲੜੀ ਚਲਾਉਣ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ।ਜਿਸ ਨੂੰ ਸਿੱਖ ਜਥੇਬੰਦੀਆਂ ਸੰਪਰਦਾਵਾਂ, ਸਮੂਹ ਸੰਗਤਾਂ ਇਲਾਕਾ ਨਿਵਾਸੀਆਂ ਤੋਂ ਇਲਾਵਾ ਬ੍ਰਹਮ ਗਿਆਨੀ ਸੰਤ ਬਾਬਾ ਝੰਡਾ ਸਿੰਘ, ਸੰਤ ਬਾਬਾ ਬਿਸ਼ਨ ਸਿੰਘ ਬਾਬਾ ਚੰਨਣ ਸਿੰਘ ਮੰਜੀ ਸਾਹਿਬ ਕਾਰਸੇਵਾ ਵਾਲਿਆਂ ਦੇ ਸੇਵਕ ਸੰਤ ਬਾਬਾ ਜਸਪਾਲ ਸਿੰਘ ਗੁ: ਚਮਰੰਗ ਰੋਡ ਦੇ ਵਿਸ਼ੇਸ਼ ਸਹਿਯੋਗ ਨਾਲ ਕਿਸਾਨੀ ਸੰਘਰਸ਼ ਦੀ ਫ਼ਤਿਹਯਾਬੀ ਤਕ ਸਹਿਜ ਪਾਠਾਂ ਲੜੀ ਨਿਰੰਤਰ ਚਲਾਈ ਜਾਵੇਗੀ।
ਉਨ੍ਹਾਂ ਮੋਦੀ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਦੇ ਹਿਤ ਵੱਡੇ ਕਾਰਪੋਰੇਟ ਘਰਾਨਿਆਂ ਅੱਗੇ ਗਹਿਣੇ ਰੱਖਣ ਦੀ ਕਰੜੀ ਆਲੋਚਨਾ ਕੀਤੀ।ਉਨ੍ਹਾਂ ਕਿਹਾ ਕਿ ਐਮ.ਐਸ.ਪੀ ਅਤੇ ਸਥਾਪਿਤ ਮੰਡੀਕਰਣ ਪ੍ਰਣਾਲੀ ਦਾ ਅੰਤ ਹੋਣ ਨਾਲ ਕਿਸਾਨੀ ਤਬਾਹ ਹੋ ਜਾਵੇਗੀ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media