Thursday, April 9, 2026

ਆਲਮੀ ਤਪਸ਼ ਘਟਾਉਣ ਲਈ ਪੌਦੇ ਲਗਾਉਣੇ ਬਹੁਤ ਜ਼ਰੂਰੀ – ਡਾ. ਗੁਰਦੀਪ ਸਿੰਘ ਕਪੂਰ

ਸਿਵਲ ਸਰਜਨ ਦਫਤਰ ‘ਚ ਲਾਏ ਗਏ ਫਲਦਾਰ ਬੂਟੇ
ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਵਲ ਸਰਜਨ ਦਫਤਰ ਨਵਾਂਸ਼ਹਿਰ ਵਿਖੇ ਅੱਜ ਫਲਦਾਰ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ।ਇਸ ਸਾਲ ਵਿਸ਼ਵ ਵਾਤਾਵਰਨ ਦਿਵਸ ਦਾ ਮੁੱਖ ਵਿਸ਼ਾ ‘ਵਾਤਾਵਰਨ ਪ੍ਰਣਾਲੀ ਨੂੰ ਮੁੜ ਬਹਾਲ ਕਰਨਾ’ ਸੀ।
                ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਵਿਸ਼ਵ ਵਾਤਾਵਰਨ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਆਲਮੀ ਤਪਸ਼ ਨੂੰ ਘਟਾਉਣ ਲਈ ਪੌਦੇ ਲਗਾ ਕੇ ਹਰ ਵਿਅਕਤੀ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਧਰਤੀ ਨੂੰ ਵੱਧ ਤੋਂ ਵੱਧ ਹਰਿਆਲੀ ਦੇ ਘੇਰੇ ਵਿਚ ਲਿਆਉਣ ਦੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ।
                   ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਨੇ ਆਮ ਲੋਕਾਂ ਨੂੰ ਦੂਸ਼ਿਤ ਵਾਤਾਵਰਨ ਅਤੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕੀਤਾ।
                 ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਅਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਜਵਿੰਦਰਵੰਤ ਸਿੰਘ ਬੈਂਸ ਨੇ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ।
                ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਨਸ਼ਨ ਐਜੂਕੇਟਰ ਵਿਕਾਸ ਵਿਰਦੀ, ਪੀਏ ਅਜੇ ਕੁਮਾਰ, ਹਰਜੋਧ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Check Also

ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …