ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ
ਰੰਧਾਵਾ ਵਲੋਂ ਰੋਜਗਾਰ ਬਿਊਰੋ ਅਤੇ ਸਵੈ ਰੋਜ਼ਗਾਰ ਨਾਲ ਸਬੰਧਤ ਦਫਤਰ ਐਲ.ਡੀ.ਐਮ ਪਠਾਨਕੋਟ ਅਤੇ ਜਿਲ੍ਹਾ ਉਦਯੋਗ ਕੇਂਦਰ ਰਾਹੀਂ ਲੋਨ ਪ੍ਰਾਪਤ ਕਰਕੇ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰ ਚੁੱਕੇ ਹਨ ਉਨ੍ਹਾਂ ਨਾਲ ਕੋਫੀ ਐਂਡ ਫਿਸਕਸ਼ਨ ਵਿਦ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਇਨ ਡੀ.ਬੀ.ਈ.ਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਆਪਣਾ ਕਾਰੋਬਾਰ ਸ਼ੁਰੂ ਕਰਨ ਵਾਲੇ ਪ੍ਰਾਰਥੀਆਂ ਨੇ ਵਧੀਕ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਰੋਜਗਾਰ ਬਿਊਰੋ ਵਲੋਂ ਐਲ.ਡੀ.ਐਮ ਪਠਾਨਕੋਟ ਅਤੇ ਜਨਰਲ ਮੈਨਜੇਰ ਜਿਲ੍ਹਾ ਉਦਯੋਗ ਕੇਂਦਰ ਪਠਾਨਕੋਟ ਨਾਲ ਤਾਲਮੇਲ ਕਰਵਾਇਆ ਗਿਆ।ਲੀਡ ਬੈਂਕ ਮੈਨੇਜਰ ਅਤੇ ਜਿਲ੍ਹਾ ਉਦਯੋਗ ਕੇਂਦਰ ਵਲੋਂ ਉਨ੍ਹਾਂ ਨੂੰ ਸਵੈ ਰੋਜ਼ਗਾਰ ਸਕੀਮਾਂ ਤਹਿਤ ਲੋਨ ਦਿਵਾਇਆ ਗਿਆ।ਉਹ ਹਰ ਮਹੀਨੇ 15 ਤੋਂ 25 ਹਜ਼ਾਰ ਤੱਕ ਕਮਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਮੀਟਿੰਗ ‘ਚ ਪੁੱਜੇ ਪ੍ਰਾਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਰੋਜ਼ਗਾਰ ਬਿਉਰੋ ਵਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਵੱਧ ਤੋਂ ਵੱਧ ਕਰਨ ਤਾਂ ਜੋ ਹੋਰ ਬੇਰੋਜ਼ਗਾਰ ਪ੍ਰਾਰਥੀ ਵੀ ਸਹੂਲਤਾਂ ਦਾ ਲਾਭ ਉਠਾ ਸਕਣ।
ਮੀਟਿੰਗ ‘ਚ ਗੁਰਮੇਲ ਸਿੰਘ ਜਿਲ੍ਹਾ ਰੋਜਗਾਰ ਅਫਸਰ, ਰਕੇਸ਼ ਕੁਮਾਰ ਪਲੇਸਮੈਂਟ ਅਫਸਰ ਜਿਲ੍ਹਾ ਲੀਡ ਬੈਂਕ ਮੈਨੇਜਰ ਸੁਨੀਲ ਦੱਤ, ਸੁਰਿੰਦਰ ਕੁਮਾਰ, ਅਸ਼ਵਨੀ ਕੁਮਾਰ ਅਤੇ ਪ੍ਰਦੀਪ ਕੁਮਾਰ ਆਦਿ ਮੌਜ਼ੂਦ ਸਨ।
Check Also
ਖਾਲਸਾ ਮੈਨੇਜਮੈਂਟ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਨੌਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ …
Punjab Post Daily Online Newspaper & Print Media