ਵਿਦੇਸ਼ ਵਿੱਚ ਕੰਮ ਤੇ ਪੜ੍ਹਾਈ ਕਰਨ ਦੇ ਚਾਹਵਾਨਾਂ ਲੈ ਸਕਣਗੇ ਲਾਭ
ਕਪੂਰਥਲਾ, 8 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮਿਸ਼ਨ ਘਰ-ਘਰ
ਰੋਜ਼ਗਾਰ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਰੋਜ਼ਗਾਰ ਹਾਸਲ ਕਰਨ ਦੇ ਕਾਬਿਲ ਬਣਾਉਣ ਲਈ ਰੋਜ਼ਗਾਰ ਉਤਪਾਦਨ ਤੇ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈਲ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।ਜਿਸ ਵਿੱਚ ਵਿਦੇਸ਼ ਜਾ ਕੇ ਪੜ੍ਹਾਈ ਕਰਨ ਵਾਲੇ ਜਾਂ ਨੌਕਰੀ ਕਰਨ ਵਾਲੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਊਂਸਲਿੰਗ ਕੀਤੀ ਜਾਵੇਗੀ।
ਇਸ ਤਹਿਤ ਦੂਸਰੇ ਬੈਂਚ ਦੀ ਕਾਊਂਸਲਿੰਗ ਲਈ 10 ਜੁਨ ਤੋਂ ਰਜਿਸਟ੍ਰੇਸ਼ਨ ਸੁਰੂ ਹੋ ਰਹੀ ਹੈ।ਇਸ ਕਾਊਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ਼ ਜਾਣ ਬਾਰੇ ਪਾਰਦਰਸ਼ੀ ਅਤੇ ਸਪੱਸ਼ਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਨੂੰ ਵਿਦੇਸ਼ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ ।
ਕਪੂਰਥਲਾ ਜਿਲ੍ਹੇ ਨਾਲ ਸਬੰਧਿਤ ਜਿਹੜੇ ਪ੍ਰਾਰਥੀ ਵਿਦੇਸ਼ ਵਿੱਚ ਪੜ੍ਹਾਈ ਕਰਨ ਦੇ ਇਛੁੱਕ ਹਨ, ਉਹ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਕਪੂਰਥਲਾ ਦੇ ਲਿੰਕ https://tinyurl.com/foreignstudykpt ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਜਿਹੜੇ ਪ੍ਰਾਰਥੀ ਵਿਦਸ਼ ਵਿੱਚ ਨੌਕਰੀ ਕਰਨ ਦੇ ਇਛੁੱਕ ਹਨ, ਉਹ ਲਿੰਕ httpsz://tinyurl.com/foreignplacementkpt ‘ਤੇ ਰਜਿਸਟਰ ਕਰ ਸਕਦੇ ਹਨ।
ਪ੍ਰਾਰਥੀ ਹੋਰ ਜਾਣਕਾਰੀ ਲੈਣ ਲਈ ਕਿਸੇ ਵੀ ਕੰਮ ਵਾਲੇ ਦਿਨ ਡੀ.ਬੀ.ਈ.ਈ, ਕਪੂਰਥਲਾ ਆ ਕੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ।ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਕੈਰੀਅਰ ਕਾਊਂਸਲਰ ਗੋਰਵ ਕੁਮਾਰ ਨਾਲ ਮੋਬਾਇਲ ਨੰਬਰ ‘ਤੇ 96469-06412 ਸੰਪਰਕ ਕੀਤਾ ਜਾਵੇ।
Punjab Post Daily Online Newspaper & Print Media