ਨਵਾਂਸ਼ਹਿਰ, 8 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ
ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 761 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 35 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
Check Also
ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ
ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …
Punjab Post Daily Online Newspaper & Print Media