Thursday, August 27, 2026

ਪੰਜਾਬ-ਯੂ.ਟੀ-ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ‘ਤੇ ਫੂਕਿਆ ਪੰਜਾਬ ਸਰਕਾਰ ਦਾ ਪੁੱਤਲਾ

ਸਮਰਾਲਾ, 8 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ-ਯੂ.ਟੀ-ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਐਲਾਨੇ ਫੈਸਲੇ ਅਨੁਸਾਰ ਅੱਜ ਸਥਾਨਕ ਐਸ.ਡੀ.ਐਮ ਦਫਤਰ ਸਾਹਮਣੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਅਗਵਾਈ ਹੇਠ ਉਪਰੋਕਤ ਜਥੇਬੰਦੀ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ।ਵੱਖ-ਵੱਖ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਬੋਲਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ 6ਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਆਪਣੇ ਵਾਅਦੇ ਮੁਤਾਬਕ ਲਾਗੂ ਨਹੀਂ ਕਰ ਰਹੀ ਅਤੇ ਲਗਾਤਾਰ ਇਸ ਵਿੱਚ ਵਾਧੇ ਦਾ ਐਲਾਨ ਕਰਕੇ 31 ਅਗਸਤ ਤੱਕ ਵਧਾ ਦਿੱਤਾ ਹੈ ਅਤੇ ਮਹਿੰਗਾਈ ਭੱਤੇ ਦੀਆਂ ਚਾਰ ਕਿਸ਼ਤਾਂ ਅਤੇ ਬਣਦੇ ਬਕਾਇਆ ਦਾ ਭੁਗਤਾਨ ਵੀ ਨਹੀਂ ਕਰ ਰਹੀ।
                    ਪੰਜਾਬ ਦੀ ਮੌਜ਼ੂਦਾ ਕਾਂਗਰਸ ਸਰਕਾਰ ਲਗਾਤਾਰ ਝੂਠੇ ਐਲਾਨ ਕਰਕੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦਾ ਉਤਪੀੜਨ ਕਰ ਰਹੀ ਹੈ।ਜਿਨ੍ਹਾਂ ਵਲੋਂ ਮਜ਼ਬੂਰੀ ਵੱਸ ਸੜਕਾਂ ’ਤੇ ਉਤਰ ਕੇ ਸਰਕਾਰ ਦਾ ਪਿੱਟ ਸਿਆਪਾ ਪੰਜਾਬ ਭਰ ਵਿੱਚ ਕੀਤਾ ਜਾ ਰਿਹਾ ਹੈ। ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਕਿ 9 ਜੂਨ ਨੂੰ ਜਲੰਧਰ ਵਿਖੇ ਕੀਤੀ ਜਾਣ ਵਾਲੀ ਪ੍ਰੈਸ ਕਾਨਫ਼ਰੰਸ ਵਿੱਚ ਵੀ ਸਰਕਾਰ ਦੇ ਗਲਤ ਰਵੱਈਏ ਦੀ ਨਿਖੇਧੀ ਕੀਤੀ ਜਾਵੇਗੀ ਅਤੇ 22 ਜੂਨ ਨੂੰ ਜਲੰਧਰ ਦੇ ਦੇਸ਼ ਭਗਤ ਹਾਲ ਵਿਖੇ ਪੰਜਾਬ ਪੱਧਰੀ ਕਨਵੈਨਸ਼ਨ ਕਰਕੇ ਅਗਲੇ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਉਪਰੋਕਤ ਮੰਗਾਂ ਤੋਂ ਇਲਾਵਾ ਫਿਕਸ ਮੈਡੀਕਲ ਭੱਤਾ 2000/- ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇ, 85 ਸਾਲਾਂ ਦੀ ਉਮਰ ਪੂਰੀ ਹੋਣ ਉਪਰੰਤ 100 ਪ੍ਰਤੀਸ਼ਤ ਬੁੱਢਾਪਾ ਭੱਤਾ ਦਿੱਤਾ ਜਾਵੇ, ਕੈਸ਼ਲੈਸ ਸਿਸਟਮ ਆਫ਼ ਟਰੀਟਮੈਂਟ ਦੁਬਾਰਾ ਲਾਗੂ ਕੀਤਾ ਜਾਵੇ ਅਤੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਹੱਕ ਵਿੱਚ ਹੋਏ ਕੋਰਟਾਂ ਦੇ ਫੈਸਲੇ ਲਾਗੂ ਕੀਤੇ ਜਾਣ।
                       ਇਸ ਮੌਕੇ ਹੋਰਨਾਂ ਤੋਂ ਇਲਾਵਾ ਹੁਸ਼ਿਆਰ ਸਿੰਘ ਖਹਿਰਾ, ਮਾਸਟਰ ਪ੍ਰੇਮ ਨਾਥ, ਗੁਰਚਰਨ ਨਾਗਰਾ, ਬਿਜਲੀ ਬੋਰਡ ਦੇ ਪਵਨ ਕੁਮਾਰ, ਹਰਪਾਲ ਸਿੰਘ, ਮਹਿੰਦਰ ਸਿੰਘ, ਪ੍ਰਧਾਨ ਸਿੰਕਦਰ ਸਿੰਘ, ਕੁਲਵੰਤ ਸਿੰਘ ਤਰਕ, ਜੁਗਲ ਕਿਸ਼ੋਰ ਸਾਹਨੀ, ਜਗਤਾਰ ਸਿੰਘ, ਮਨਮੋਹਨ ਸਿੰਘ ਜੱਗੀ, ਜਗਪਾਲ ਸਿੰਘ, ਮਲਕੀਤ ਸਿੰਘ, ਸੰਤੋਖ ਸਿੰਘ, ਗਿਆਨ ਸਿੰਘ, ਪਵਿੱਤਰ ਸਿੰਘ, ਬਾਬੂ ਰਾਮ ਆਦਿ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …