Tuesday, March 3, 2026

ਪਠਾਨਕੋਟ ਦੇ ਦਿਵਯਾਂਗ ਲੋਕਾਂ ਲਈ ਕੋਵਿਡ-19 ਟੀਕਾਕਰਨ ਕੈਂਪ 9 ਜੂਨ ਨੂੰ

ਸੰਤ ਨਿਰੰਕਾਰੀ ਭਵਨ ਪਠਾਨਕੋਟ ਵਿਖੇ ਲਗਾਇਆ ਜਾਵੇਗਾ- ਡਾ. ਆਦਿੱਤੀ ਸਲਾਰੀਆ

ਪਠਾਨਕੋਟ, 8 ਜੂਨ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਬਲਬੀਰ ਸਿੰਘ ਸਿੱਧੂ ਸਿਹਤ ਮੰਤਰੀ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਨੂੰ ਹਾਸਿਲ ਕਰਨ ਲਈ ਪੂਰੇ ਦਿਲੋਂ ਕੰਮ ਕਰ ਰਿਹਾ ਹੈ।ਇਹ ਪ੍ਰਗਟਾਵਾ ਡਾ. ਆਦਿੱਤੀ ਸਲਾਰੀਆ ਸਹਾਇਕ ਸਿਵਲ ਸਰਜਨ ਪਠਾਨਕੋਟ ਵੱਲੋਂ ਕੀਤਾ ਗਿਆ।
                 ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਪਠਾਨਕੋਟ ਵੱਲੋਂ ਸਿਵਲ ਸਰਜਨ ਡਾ. ਹਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਭਾਵੇਂ ਵੱਲੋਂ ਕੋਰੋਨਾ ਵਾਰਡ ਸਥਾਪਤ ਕੀਤੇ ਜਾਣੇ ਹੋਣ, ਭਾਵੇਂ ਕੋਰੋਨਾ ਲਾਗ ਵਾਲੇ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਉਣਾ, ਜਾਂ ਫਿਰ ਫਤਹਿ ਕਿੱਟ ਨੂੰ ਕੋਰੋਨਾ ਦੇ ਮਰੀਜ਼ਾਂ ਨੂੰ ਘਰ-ਘਰ ਪਹੁੰਚਾਉਣਾ ਹੋਵੇ ਆਦਿ ਕਾਰਜ਼ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਨੂੰ ਲੈ ਕੇ ਸਿਹਤ ਵਿਭਾਗ ਦੀਆਂ ਕਈ ਸਾਖਾਵਾਂ ਆਪਣੀ ਸਿਹਤ ਅਤੇ ਜਿੰਦਗੀ ਦੀ ਪ੍ਰਵਾਹ ਕੀਤੇ ਬਿਨਾਂ ਪੂਰੇ ਸਮਰਪਣ ਭਾਵਨਾ ਨਾਲ ਆਪਣੇ ਕੰਮ ਵਿਚ ਜੁੱਟੀਆਂ ਹੋਈਆਂ ਹਨ।
                     ਜਾਣਕਾਰੀ ਦਿੰਦੇ ਹੋਏ ਸਹਾਇਕ ਸਿਵਲ ਸਰਜਨ ਡਾ. ਅਦਿਤੀ ਸਲਾਰੀਆ ਨੇ ਦੱਸਿਆ ਕਿ ਇਸੇ ਕੜੀ ਤਹਿਤ ਪਠਾਨਕੋਟ ਦੇ ਦਿਵਯਾਂਗ ਲੋਕਾਂ ਲਈ ਕੋਵਿਡ-19 ਟੀਕਾਕਰਨ ਕੈਂਪ 9 ਜੂਨ ਦਿਨ ਬੁੱਧਵਾਰ ਨੂੰ ਸੰਤ ਨਿਰੰਕਾਰੀ ਭਵਨ ਪਠਾਨਕੋਟ ਵਿਖੇ ਲਗਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਕੈਂਪ ਵਿਚ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਵਿਡ ਦਾ ਟੀਕਾ ਲਗਾਇਆ ਜਾਵੇਗਾ।
              ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਅੰਗਹੀਣ ਸਰਟੀਫਿਕੇਟ ਅਤੇ ਅਧਾਰ ਕਾਰਡ ਨਾਲ ਸਵੇਰੇ 10 ਵਜੇ ਤੋਂ ਬਾਅਦ ਨਿਰੰਕਾਰੀ ਭਵਨ ਪਠਾਨਕੋਟ ਵਿਖੇ ਆਉਣ ਅਤੇ ਕੋਰੋਨਾ ਤੋਂ ਬਚਾਓ ਲਈ ਟੀਕਾਕਰਨ ਕਰਵਾਉਣ।ਉਨ੍ਹਾਂ ਪਠਾਨਕੋਟ ਦੇ ਵਸਨੀਕਾਂ, ਪਠਾਨਕੋਟ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਦੇ ਮਿਸ਼ਨ ਫਤਹਿ ਨੂੰ ਸਫਲ ਬਣਾਉਣ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …