Monday, September 28, 2026

ਖ਼ਾਲਸਾ ਕਾਲਜ ਲਾਅ ਵਲੋਂ ਕਰਵਾਈ ਗਈ ਆਨਲਾਈਨ ਵਰਕਸ਼ਾਪ

ਅੰਮਿ੍ਰਤਸਰ, 8 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜ਼ੂਕੇਸ਼ਨ (ਐਮ.ਜੀ.ਐਨ.ਸੀ.ਆਰ) ਹਾਇਰ ਐਜ਼ੂਕੇਸ਼ਨ ਵਿਭਾਗ (ਭਾਰਤ ਸਰਕਾਰ) ਵਲੋਂ ਆਨਲਾਈਨ ਵਰਕਸ਼ਾਪ ਕਰਵਾਈ ਗਈ।ਜਿਸ ਵਿੱਚ ਜਿੱਥੇ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ਼ਿਰਕਤ ਕਰਦਿਆਂ ਕੋਵਿਡ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਹਨ, ਉਥੇ ਇਸ ’ਚ ਐਮ.ਜੀ.ਐਨ.ਸੀ.ਆਰ ਵਲੋਂ ਨੇਹਾ ਦਾਗਰ ਨੇ ਵਿਦਿਆਰਥੀਆਂ ਨੂੰ ਕੋਵਿਡ ਕਾਲ ’ਚ ਕੋਵਿਡ ਮਰੀਜ਼ਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਦਿੱਤੀ ਜਾ ਸਕਦੀ ਸਹਾਇਤਾ ਤੋਂ ਜਾਣੂ ਕਰਵਾਇਆ।
                ਉਨ੍ਹਾਂ ਦੱਸਿਆ ਕਿ ਇਸ ਵੇਲੇ ਕੋਵਿਡ ਪੀੜਤਾਂ ਦੀ ਮਾਨਸਿਕ ਅਵਸਥਾ ਨੂੰ ਸਮਝਣਾ ਬੇਹੱਦ ਜ਼ਰੂਰੀ ਹੈ ਅਤੇ ਇਸ ਵਿੱਚ ਵਿਦਿਆਰਥੀਆਂ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਸਕਦੀ ਹੈ।ਇਸ ਪ੍ਰੋਗਰਾਮ ਤਹਿਤ ਕਾਲਜ ਵਲੋਂ ਵਿਦਿਆਰਥੀਆਂ ਦੀਆਂ 5 ਟੀਮਾਂ ਤਿਆਰ ਕੀਤੀਆਂ ਗਈਆਂ ਹਨ, ਜੋ ਸ਼ਹਿਰ ਅਤੇ ਆਸ-ਪਾਸ ਦੇ ਸਥਾਨਾਂ ’ਤੇ ਕੋਵਿਡ ਤੋਂ ਬਚਾਅ ’ਚ ਸਹਾਇਤਾ ਕਰਨਗੀਆਂ।

Check Also

ਵਿਧਾਇਕਾ ਜੀਵਨ ਜੋਤ ਕੌਰ ਨੇ ਘਰ-ਘਰ ਜਾ ਕੇ ਭਲਾਈ ਸਕੀਮਾਂ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …