ਧੂਰੀ, 8 ਜੂਨ (ਪ੍ਰਵੀਨ ਗਰਗ) – ਪਿਛਲੇ ਸਾਲ ਤੋਂ ਸੂਬੇ ਭਰ ਵਿੱਚ ਭਿਅੰਕਰ ਕੋਰੋਨਾ ਮਹਾਂਮਾਰੀ ਦੇ ਦੌਰਾਨ ਯੂਥ ਕਾਂਗਰਸ ਦੇ ਨੌਜਵਾਨ ਆਗੂ ਸ਼ੁਭਮ ਸ਼ਰਮਾ ਵੱਲੋਂ
ਹਲਕੇ ਵਿੱਚ ਹਰ ਤਰਾਂ ਨਾਲ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।ਸ਼ਹਿਰ ਨੂੰ ਸੈਨੇਟਾਈਜ਼ ਕਰਨਾ, ਰਾਸ਼ਨ ਕਿੱਟਾਂ, ਪੀ.ਪੀ.ਈ ਕਿੱਟਾਂ ਅਤੇ ਆਕਸੀਜਨ ਸਿਲੰਡਰ ਵੰਡਣਾ ਆਦਿ ਉਹਨਾਂ ਦਾ ਮੁੱਖ ਏਜੰਡਾ ਹੈ।
ਇਸ ਦੇ ਚੱਲਦਿਆਂ ਪੰਜਾਬ ਯੂਥ ਕਾਂਗਰਸ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “ਸਾਡਾ ਪੰਜਾਬ ਸਾਡਾ ਪਰਿਵਾਰ” ਤਹਿਤ ਸ਼ੁਭਮ ਸ਼ਰਮਾ ਵੱਲੋਂ ਲੋੜਵੰਦਾਂ ਦੀ ਮੱਦਦ ਕੀਤੀ ਜਾ ਰਹੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ੁਭਮ ਸ਼ਰਮਾ ਨੇ ਕਿਹਾ ਕਿ ਕੋਰੋਨਾ ਕਾਲ ਦੀ ਦੂਜੀ ਲਹਿਰ ਦੌਰਾਨ ਉਹਨਾਂ ਵੱਲੋਂ 320 ਲੋੜਵੰਦ ਮਰੀਜ਼ਾਂ ਨੂੰ ਆਕਸੀਜਨ ਸਿਲੰਡਰ, 425 ਮੈਡੀਕਲ ਕਿੱਟਾਂ, 720 ਰਾਸ਼ਨ ਕਿੱਟਾਂ ਅਤੇ 200 ਪਰਿਵਾਰਾਂ ਨੂੰ ਖਾਣਾ ਮੁਹੱਈਆ ਕਰਵਾਇਆ ਗਿਆ ਹੈ।ਉਹਨਾਂ ਕਿਹਾ ਕਿ ਕੋਰੋਨਾ ਪੀੜਤ ਕੋਈ ਵੀ ਵਿਅਕਤੀ ਉਹਨਾਂ ਦੇ ਸੰਪਰਕ ਵਿੱਚ ਆਉਂਦਾ ਹੈ ਤਾਂ ਉਹ ਉਹਨਾਂ ਦੀ ਦਿੱਲੋਂ ਹਰ ਮਦਦ ਕਰਦੇ ਹਨ।ਉਹਨਾਂ ਕਿਹਾ ਕਿ ਉਹ ਇਹ ਸਾਰੀਆਂ ਸੇਵਾਵਾਂ ਆਪਣੇ ਨਿੱਜੀ ਖਰਚ ਵਿੱਚੋਂ ਕਰਦੇ ਹਨ ਅਤੇ ਉਹਨਾਂ ਦਾ ਮੁੱਖ ਉਦੇਸ਼ ਹਲਕੇ ਦੇ ਲੋਕਾਂ ਦੀ ਸੇਵਾ ਕਰਨਾ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media