ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਆਪਣੀ ਨੇਕ ਕਮਾਈ `ਚੋਂ ਕਰੋੜਾਂ ਰੁਪਏ ਖਰਚ ਕਰ ਕੇ ਹਰ ਔਖੀ ਘੜੀ ਵੇਲੇ ਸਭ ਤੋਂ ਅੱਗੇ ਹੋ ਕੇ ਮਿਸਾਲੀ ਸੇਵਾ ਕਾਰਜ
ਨਿਭਾਉਣ ਵਾਲੇ ਦੁਬਈ ਦੇ ਉਘੇ ਕਾਰੋਬਾਰੀ ਅਤੇ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਅੱਜ ਸਰਹੱਦੀ ਕਸਬੇ ਅਜਨਾਲਾ ਅਤੇ ਰਾਜਾਸਾਂਸੀ ਨੂੰ ਮ੍ਰਿਤਕ ਸਰੀਰ ਸਾਂਭਣ ਲਈ ਫਰੀਜ਼ਰ ਭੇਟ ਕੀਤੇ ਗਏ।
ਸ਼ਿਵਪੁਰੀ ਕਮੇਟੀ ਅਜਨਾਲਾ ਅਤੇ ਨਗਰ ਪੰਚਾਇਤ ਰਾਜਾਸਾਂਸੀ ਨੂੰ ਉਕਤ ਫਰੀਜ਼ਰ ਸੌਂਪਣ ਪਹੁੰਚੇ ਟਰੱਸਟ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਤੇ ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਟਰੱਸਟ ਵਲੋਂ ਡਾ. ਐਸ.ਪੀ ਸਿੰਘ ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਹੁਣ ਆਪਣੇ ਪੱਧਰ ‘ਤੇ ਹੀ ਸੂਬੇ ‘ਚ ਸਿਹਤ ਪ੍ਰਸ਼ਾਸਨ ਵਲੋਂ ਨਿਰਧਾਰਿਤ ਕੀਤੀਆਂ ਗਈਆਂ ਪੰਜ ਥਾਵਾਂ ‘ਤੇ ਆਕਸੀਜਨ ਪਲਾਂਟ ਲਾਉਣ ਦੀ ਕਾਰਵਾਈ ਵੱਡੇ ਪੱਧਰ ‘ਤੇ ਅਰੰਭ ਦਿੱਤੀ ਗਈ ਹੈ।ਸਾਰੇ ਜਿਲ੍ਹਿਆਂ ਦੇ ਸਿਵਲ, ਸਿਹਤ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਵਲੋਂ ਲੋੜੀਂਦੇ ਸਾਮਾਨ ਦੀ ਆ ਰਹੀ ਮੰਗ ਅਨੁਸਾਰ ਆਕਸੀਜਨ ਕੰਸਟ੍ਰੇਟਰ, ਵੈਂਟੀਲੇਟਰ, ਐਂਬੂਲੈਂਸ ਗੱਡੀਆਂ, ਮ੍ਰਿਤਕ ਸਰੀਰ ਲੈ ਕੇ ਜਾਣ ਲਈ ਅੰਤਿਮ ਯਾਤਰਾ ਵੈਨਾਂ, ਮ੍ਰਿਤਕ ਸਰੀਰ ਸਾਂਭਣ ਲਈ ਫਰੀਜ਼ਰ, ਪੱਲਸ ਆਕਸੀਮੀਟਰ, ਇਨਫਰਾਰੈਡ ਥਰਮਾਮੀਟਰ, ਡਿਜ਼ੀਟਲ ਥਰਮਾਮੀਟਰ, ਪੀ.ਪੀ.ਈ ਕਿੱਟਾਂ, ਸੈਨੀਟਾਈਜ਼ਰ, ਫੇਸ ਮਾਸਕ ਅਤੇ ਸਰਜੀਕਲ ਟ੍ਰਿਪਲ ਲੇਅਰ ਮਾਸਕ ਦੇਣ ਤੋਂ ਇਲਾਵਾ ਵੱਡੀ ਮਾਤਰਾ `ਚ ਦਵਾਈਆਂ ਆਦਿ ਦੀ ਸਪਲਾਈ ਦਿੱਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਇਸ ਵਾਰ ਲੋੜਵੰਦ ਲੋਕਾਂ ਨੂੰ ਵੰਡਣ ਲਈ ਦਵਾਈਆਂ ਦੀ 1 ਲੱਖ ਕਿੱਟ ਵੀ ਤਿਆਰ ਕਰਵਾ ਕੇ ਜ਼ਿਲ੍ਹਿਆਂ ਨੂੰ ਭੇਜੀ ਜਾ ਰਹੀ ਹੈ, ਜਿਸ ਵਿਚ ਪੈਰਾਸੀਟਾਮੋਲ, ਵਿਟਾਮਿਨ ਸੀ, ਵਿਟਾਮਿਨ ਡੀ, ਮਲਟੀ ਵਿਟਾਮਿਨ ਅਤੇ ਜਿੰਕ ਆਦਿ ਪੰਜ ਦਵਾਈਆਂ ਸ਼ਾਮਿਲ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਕਰੋਨਾ ਦੇ ਇਲਾਜ਼ ਲਈ ਦਿੱਲੀ ਤੋਂ ਪੰਜਾਬ ਆਉਣ ਜਾਂ ਇੱਥੋਂ ਦਿੱਲੀ ਜਾਣ ਵਾਲੇ ਮਰੀਜ਼ਾਂ ਨੂੰ ਲੁੱਟ-ਖਸੁੱਟ ਤੋਂ ਬਚਾਉਣ ਲਈ ਟਰੱਸਟ ਵੱਲੋਂ ਕੇਵਲ ਤੇਲ ਖ਼ਰਚ ‘ਤੇ ਐਂਬੂਲੈਂਸ ਦੀ ਸੇਵਾ ਵੀ ਜਾਰੀ ਹੈ।
ਇਸ ਦੌਰਾਨ ਮਾਸਟਰ ਪਵਨ ਕੁਮਾਰ ਅਜਨਾਲਾ, ਪ੍ਰਧਾਨ ਸੋਮ ਦੱਤ ਸੁਮਨਾ, ਪਵਨ ਕੁਮਾਰ ਸਰਾਫ਼, ਜੁਗਲ ਕਿਸ਼ੋਰ, ਮਨਜੀਤ ਸਿੰਘ ਮੰਨਾ ਤੋਂ ਇਲਾਵਾ ਨਗਰ ਪੰਚਾਇਤ ਰਾਜਾਸਾਂਸੀ ਦੇ ਪ੍ਰਧਾਨ ਇੰਦਰਪਾਲ ਸਿੰਘ ਲਾਲੀ, ਅਕਾਉਂਟੈਂਟ ਗੁਰਲਾਲ ਸਿੰਘ, ਹਰਦਿਆਲ ਸਿੰਘ ਮਜੀਠਾ, ਰਵਿੰਦਰ ਸਿੰਘ ਟੰਡਨ, ਹਰਜੀਤ ਸਿੰਘ ਕੌਂਸਲਰ, ਵਿਪਨ ਕੁਮਾਰ ਕੌਂਸਲਰ, ਪਰਮਪਾਲ ਸਿੰਘ, ਜਸਪਾਲ ਸਿੰਘ ਭੱਟੀ ਆਦਿ ਵੀ ਮੌਜ਼ੂਦ ਸਨ।
Check Also
ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ
ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …
Punjab Post Daily Online Newspaper & Print Media