ਪਠਾਨਕੋਟ, 10 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਸੰਯਮ ਅਗਰਵਾਲ ਆਈ.ਏ.ਐਸ ਨੇ ਜਾਣਕਾਰੀ
ਦਿੰਦਿਆ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜਰ 18 ਤੋਂ 19 ਸਾਲ ਉਮਰ ਦੇ ਨੋਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ‘ਚ ਨਿਯੁੱਕਤ ਕੀਤੇ ਗਏ ਕੈਂਪਸ ਅੰਬੈਸਡਰਾਂ ਵਲੋਂ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ ਭਾਰਤ ਚੋਣ ਕਮਿਸ਼ਨ ਦੇ ਪੋਰਟਲ www.nvsp.in ਜਾਂ voterportal.eci.gov.in ਰਾਹੀਂ ਸਭ ਤੋਂ ਵੱਧ ਵੋਟਰ ਰਜਿਸਟ੍ਰੇਸ਼ਨ ਕਰਵਾਉਣ ’ਤੇ ਹਰ ਮਹੀਨੇ ਇਲੈਕਸ਼ਨ ਸਟਾਰ ਬਣਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਉਨ੍ਹਾਂ ਦਸਿਆ ਕਿ ਇਸ ਮੁਹਿੰਮ ਦੌਰਾਨ 5 ਜੂਨ 2021 ਤੋਂ 4 ਜੁਲਾਈ 2021 ਤੱਕ ਦੇ ਸਮੇਂ ਦੌਰਾਨ 18 ਤੋਂ 19 ਸਾਲ ਦੇ ਨੋਜਵਾਨਾਂ ਦੀ ਕੀਤੀ ਗਈ ਰਜਿਸਟ੍ਰੇਸ਼ਨ ਦੀ ਗਿਣਤੀ ਦੇ ਅਧਾਰ ’ਤੇ ਪਹਿਲੇ ਜੇਤੂ ਨੂੰ ਪ੍ਰਮਾਣ-ਪੱਤਰ ਅਤੇ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।
ਜ਼ਿਲ੍ਹੇ ਦੇ ਸਮੂਹ ਕੈਂਪਸ ਅੰਬੈਸਡਰਾਂ ਵਲੋਂ ਨਵੀਂ ਵੋਟਰ ਰਜਿਸਟ੍ਰੇਸ਼ਨ ਦੀ ਰਿਪਰੋਟ ਜ਼ਿਲ੍ਹਾ ਚੋਣ ਦਫਤਰ ਪਠਾਨਕੋਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ 4 ਜੁਲਾਈ 2021 ਤੱਕ ਜਮ੍ਹਾ ਕਰਵਾਈ ਜਾਵੇਗੀ।ਇਸ ਤੋਂ ਇਲਾਵਾ ਦਸੰਬਰ 2021 ਦੇ ਅੰਤ ਤੱਕ 18 ਤੋਂ 19 ਸਾਲ ਦੇ ਨੋਜਵਾਨਾ ਦੀ ਸਭ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਕੈਂਪਸ ਅੰਬੈਸਡਰ ਨੂੰ 25 ਜਨਵਰੀ 2022 ਨੂੰ ਰਾਸ਼ਟਰੀ ਵੋਟਰ ਦਿਵਸ ਸਮਾਰੋਹ ਦੇ ਮੌਕੇ ’ਤੇ ਵਿਸ਼ੇਸ਼ ਸਨਮਾਨਿਤ ਵੀ ਕੀਤਾ ਜਾਵੇਗਾ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media