Friday, September 25, 2026

ਪੰਜਾਬ ਹੁਨਰ ਵਿਕਾਸ ਮਿਸ਼ਨ ਕਰਵਾਏਗਾ ਆਰਟੀਫੀਸ਼ੀਅਲ ਇੰਟੈਲੀਜੈਂਸ ਤੇ ਡਾਟਾ ਸਾਇੰਸ ਕੋਰਸ-ਬੈਂਸ

ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ।
                    ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਨੋਡਲ ਅਫ਼ਸਰ ਹੁਨਰ ਵਿਕਾਸ ਮਿਸ਼ਨ ਅਮਰਦੀਪ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੋਰਸ ਆਈ.ਟੀ.ਆਈ ਰੂਪਨਗਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਦੇ ਸਹਿਯੋਗ ਨਾਲ ਆਨਲਾਈਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਕੋਰਸ ਦੇ ਦੋ ਮਡਿਊਲ ਹੋਣਗੇ, ਜਿਨ੍ਹਾਂ ਵਿਚੋਂ ਪਹਿਲਾ ਮਡਿਊਲ ‘ਐਲ-2’ ਚਾਰ ਹਫ਼ਤਿਆਂ ਦਾ ਹੋਵੇਗਾ ਅਤੇ ਦੂਜਾ ਮਡਿਊਲ ‘ਐਲ-3’ ਚਾਰ ਹਫ਼ਤਿਆਂ ਦਾ ਹੋਵੇਗਾ।ਕੋਰਸ ਲਈ ਉਮੀਦਵਾਰ ਨੇ ਬਾਰ੍ਹਵੀਂ ਜਮਾਤ ਮੈਥ ਵਿਸ਼ੇ ਨਾਲ ਪਾਸ ਕੀਤੀ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਵਿੱਦਿਅਕ ਯੋਗਤਾ ਪੂਰੀ ਕਰਦੇ ਜਿਹੜੇ ਨੌਜਵਾਨ ਇਹ ਕੋਰਸ ਕਰਨ ਦੇ ਚਾਹਵਾਨ ਹਨ, ਉਹ ਡੀ.ਪੀ.ਐਮ.ਯੂ ਟੀਮ ਦੇ ਸ਼ੰਮੀ ਠਾਕੁਰ, ਰਾਜ ਕੁਮਾਰ ਅਤੇ ਜਿੰਨੀ ਨਾਲ ਚੰਡੀਗੜ੍ਹ ਰੋਡ ’ਤੇ ਸਥਿਤ ਡੀ.ਸੀ ਕੰਪਲੈਕਸ ਦੀ ਤੀਜੀ ਮੰਜ਼ਿਲ ’ਤੇ ਕਮਰਾ ਨੰਬਰ 413 ਵਿਚ ਸੰਪਰਕ ਕਰ ਸਕਦੇ ਹਨ।ਇਸ ਤੋਂ ਇਲਾਵਾ ਹੈਲਪਲਾਈਨ ਨੰਬਰ 83603-76675 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …