Friday, September 25, 2026

ਕੋਰੋਨਾ ਮਰੀਜ਼ਾਂ ਨੂੰ ਹੋਮ ਆਈਸੋਲੇਟ ਕਰਕੇ ਮਹਾਮਾਰੀ `ਤੇ ਪਾਇਆ ਜਾ ਰਿਹਾ ਕਾਬੂ – ਸਿਵਲ ਸਰਜਨ

330 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ – ਡਾ ਗੁਰਦੀਪ ਸਿੰਘ ਕਪੂਰ

ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਤਹਿਤ ਅੱਜ 330 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 148298 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
                        ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 20, ਬਲਾਚੌਰ ਵਿਚ 103, ਮੁਜ਼ੱਫਰਪੁਰ ਵਿਚ 78, ਮੁਕੰਦਪੁਰ ਵਿਚ 63, ਸੁੱਜੋਂ ਵਿੱਚ 6, ਬੰਗਾ ਵਿਚ 20 ਅਤੇ ਸੜੋਆ ਵਿਚ 40 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।ਉਨ੍ਹਾਂ ਕਿਹਾ ਕਿ ਟੀਕਾਕਰਨ ਅਤੇ ਕੋਰੋਨਾ ਮਰੀਜ਼ਾਂ ਨੂੰ ਹੋਮ ਆਈਸੋਲੇਟ ਕਰਕੇ ਮਹਾਂਮਾਰੀ ‘ਤੇ ਕਾਬੂ ਪਾਇਆ ਜਾ ਰਿਹਾ ਹੈ।
                    ਸਿਵਲ ਸਰਜਨ ਨੇ ਦੱਸਿਆ ਕਿ ਕੱਲ ਜ਼ਿਲ੍ਹੇ ਵਿੱਚ ਕੁੱਲ 19 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।ਜਿਲ੍ਹੇ ਵਿੱਚ ਹੁਣ ਕੁੱਲ ਕੇਵਲ 194 ਅਕਟਿਵ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿੱਚੋਂ ਕੇਵਲ 21 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
                     ਡਾ. ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 232420 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ।ਜਿਨ੍ਹਾਂ ਵਿਚੋਂ ਹੁਣ ਤੱਕ 11250 ਵਿਅਕਤੀ ਕੋਰੋਨਾ ਪਾਜ਼ਟਿਵ ਪਾਏ ਗਏ, ਜਦੋਂਕਿ 920 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।ਜ਼ਿਲ੍ਹੇ ਦੀ ਪਾਜ਼ਟੀਵਿਟੀ ਦਰ 4.84 ਫੀਸਦੀ ‘ਤੇ ਚੱਲ ਰਹੀ ਹੈ।ਜ਼ਿਲ੍ਹੇ ਵਿਚ 10710 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …