ਸਮਰਾਲਾ, 11 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਪੈਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮੀਟਿੰਗ ਪ੍ਰੇਮ ਸਿੰਘ ਸੀਨੀਅਰ ਮੀਤ
ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਿਹਤ ਮਹਿਕਮੇਂ ਦੇ ਪ੍ਰੋਟੋਕਾਲ ਦੀ ਇੰਨ-ਬਿੰਨ ਪਾਲਣਾ ਕੀਤੀ ਗਈ।
ਸਭ ਤੋਂ ਪਹਿਲਾਂ ਪਿਛਲੇ ਮਹੀਨੇ ਸਦੀਵੀ ਵਿਛੋੜਾ ਦੇ ਗਏ ਸਾਥੀਆਂ ਬੂਟਾ ਸਿੰਘ, ਹਰਨੇਕ ਸਿੰਘ ਕਟਾਣੀ ਦੇ ਲੜਕੇ, ਕਰਮਚਾਰੀ ਆਤਮਾ ਸਿੰਘ ਮੁਸ਼ਕਾਬਾਦ ਲਇਨਮੈਨ ਨੂੰ ਦੋ ਮਿੰਟ ਦਾ ਮੋਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ। ਉਪਰੰਤ ਮੀਟਿੰਗ ਵਿੱਚ ਪੈਨਸ਼ਨਰਾਂ ਦੇ ਭੱਖਦੇ ਮਸਲੇ ਜਿਵੇਂ ਪੇਅ ਬੈਂਡ, ਬਿਜਲੀ ਵਰਤੋਂ ਵਿੱਚ ਰਿਆਇਤ ਦੇਣਾ, ਮੈਡੀਕਲ ਭੱਤਾ 2500 ਰੁਪਏ ਕਰਨਾ, ਪੇਅ ਸਕੇਲ ਰਿਵਾਈਜ਼ਡ ਕਰਨਾ, ਡੀ.ਏ ਦਾ ਬਕਾਇਆ ਕਿਸ਼ਤਾਂ ਜਾਰੀ ਕਰਨਾ, ਮੈਡੀਕਲ ਬਿੱਲ ਸਮੇਂ ਸਿਰ ਪਾਸ ਕਰਨਾ ਆਦਿ ਮੰਗਾਂ ‘ਤੇ ਵਿਚਾਰ ਕੀਤੀ ਗਈ। ਮਹਿਕਮੇਂ ਤੇ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਮੰਗਾਂ ਦਾ ਜਲਦੀ ਨਿਪਟਾਰਾ ਕੀਤਾ ਜਾਵੇ, ਜੇਕਰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਸਰਕਾਰ ਅਤੇ ਮਹਿਕਮੇਂ ਨੇ ਜਲਦੀ ਤਵੱਜ਼ੋ ਨਾ ਦਿੱਤੀ ਤਾਂ ਪੈਨਸ਼ਰਾਂ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਤੇ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਨੂੰ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ।
ਸੰਬੋਧਨ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਇੰਜ: ਪ੍ਰੇਮ ਸਿੰਘ ਸਾਬਕਾ ਐਸ.ਡੀ.ਓ, ਇੰਜ: ਜੁਗਲ ਕਿਸ਼ੋਰ ਸਾਹਨੀ ਸਕੱਤਰ, ਇੰਜ: ਦਰਸ਼ਨ ਸਿੰਘ ਕੈਸ਼ੀਅਰ, ਪ੍ਰੇਮ ਕੁਮਾਰ ਸਰਕਲ ਆਗੂ, ਜਗਤਾਰ ਸਿੰਘ ਪ੍ਰੈਸ ਸਕੱਤਰ, ਮੋਹਣ ਸਿੰਘ ਮਾਂਗਟ, ਭੁਪਿੰਦਰਪਾਲ ਸਿੰਘ, ਗੁਰਮੁੱਖ ਸਿੰਘ, ਪਵਨ ਕੁਮਾਰ ਬਠਲਾ, ਹਰਪਾਲ ਸਿੰਘ ਵਗੈਰਾ ਵਗੈਰਾ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media