Thursday, November 21, 2024

ਕਪੂਰਥਲਾ ਜਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਦਾਖਲਾ ਦਰ 12 ਫੀਸਦੀ ਵਧੀ

ਡਿਪਟੀ ਕਮਿਸ਼ਨਰ ਵਲੋਂ ਅਧਿਆਪਕਾਂ ਨੂੰ ਹੋਰ ਮਿਹਨਤ ਕਰਨ ਦਾ ਸੱਦਾ

ਕਪੂਰਥਲਾ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉੱਪਲ ਨੇ ਅਧਿਆਪਕਾਂ ਨੂੰ ਕਿਹਾ ਹੈ ਉਹਨ੍ਹਾਂ ਦੀ ਮਿਹਨਤ ਨਾਲ ਹੀ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਪਹਿਲਾ ਸਥਾਨ ਹਾਸਿਲ ਹੋਇਆ ਹੈ, ਜਿਸ ਕਰਕੇ ਉਹ ਹੋਰ ਵੀ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਇਸ ਸਥਾਨ ਨੂੰ ਬਰਕਰਾਰ ਰੱਖਿਆ ਜਾ ਸਕੇ।
                     ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਕੀਤੇ ਸੁਧਾਰਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਵਲੋਂ ਕੀਤੀ ਦਰਜ਼ਾਬੰਦੀ ਵਿੱਚ ਪੰਜਾਬ ਦੇ ਪਹਿਲੇ ਸਥਾਨ ’ਤੇ ਆਉਣ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਧਿਆਪਕਾਂ ਦੇ ਮੁਖਾਤਿਬ ਹੋਣ ਸਬੰਧੀ ਆਨਲਾਇਨ ਸਮਾਗਮ ਵਿੱਚ ਸ਼ਿਰਕਤ ਕਰ ਰਹੇ ਸਨ।
                   ਉਨ੍ਹਾਂ ਦੱਸਿਆ ਕਿ ਜਿਲ੍ਹਾ ਕਪੂਰਥਲਾ ਵਲੋਂ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਈ ਗਈ ਹੈ, ਜਿਸ ਤਹਿਤ ਕਪੂਰਥਲਾ ਦੇ ਸਰਕਾਰੀ ਸਕੂਲਾਂ ‘ਚ ਦਾਖਲਾ ਦਰ ਵੀ ਪਿਛਲੇ ਸਾਲ ਨਾਲੋਂ 12 ਫੀਸਦੀ ਵਧ ਗਈ ਹੈ।
                    ਜਿਲ੍ਹੇ ਦੇ ਅਪਰ ਪ੍ਰਾਇਮਰੀ ਸਕੂਲਾਂ ‘ਚ ਪਿਛਲੇ ਸਾਲ 35300 ਦੇ ਮੁਕਾਬਲੇ ਇਸ ਸਾਲ ਹੁਣ ਤੱਕ 39000 ਵਿਦਿਆਰਥੀਆਂ ਦੀ ਇਨਰੋਲਮੈਂਟ ਹੋਈ ਹੈ ਜਦਕਿ ਪ੍ਰਾਇਮਰੀ ਸਕੂਲਾਂ ‘ਚ ਪਿਛਲੇ ਸਾਲ ਨਾਲੋਂ 10 ਫੀਸਦੀ ਵਿਦਿਆਰਥੀ ਵਧੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਜਿਲ੍ਹੇ ਦੇ 255 ਸਕੂਲਾਂ ਵਿਚੋਂ 233 ਸਮਾਰਟ ਸਕੂਲ ਵਜੋਂ ਵਿਕਸਤ ਹੋ ਚੁੱਕੇ ਹਨ ਜਦਕਿ ਬਾਕੀ ਨੂੰ ਵੀ ਸਮਾਰਟ ਸਕੂਲਾਂ ਵਿਚ ਜਲਦ ਤਬਦੀਲ ਕੀਤਾ ਜਾ ਰਿਹਾ ਹੈ।
                    ਸੁਲਤਾਨਪੁਰ ਲੋਧੀ, ਫਗਵਾੜਾ ਤੇ ਭੁਲੱਥ ਸਬ ਡਿਵੀਜ਼ਨਾਂ ਤੋਂ ਵੀ ਉਚ ਪ੍ਰਸਾਸ਼ਕੀ ਅਧਿਕਾਰੀਆਂ ਤੇ ਅਧਿਆਪਕਾਂ ਨੇ ਆਨਲਾਇਨ ਸਮਾਗਮ ਵਿਚ ਹਿੱਸਾ ਲਿਆ।
                    ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਗੁਰਦੀਪ ਸਿੰਘ ਗਿੱਲ, ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਗੁਰਭਜਨ ਸਿੰਘ, ਪ੍ਰਿੰਸੀਪਲ ਨਵਚੇਤਨ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …