Thursday, June 11, 2026

ਲਾਕਡਾਊਨ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਮੁਕੱਦਮਾ ਦਰਜ਼

ਪੁਲਿਸ ਨੇ 860 ਦੇ ਕਰਵਾਏ ਕੋਵਿਡ ਟੈਸਟ, 41 ਦੇ ਕੀਤੇ ਚਲਾਨ

ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਲਾਕਡਾਊਨ ਅਤੇ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਵਰਤਣ ਵਾਲਿਆਂ ਖਿਲਾਫ਼ ਕਾਰਵਾਈ ਕਰਦਿਆਂ ਪੁਲਿਸ ਵੱਲੋਂ ਕੱਲ ਇਕ ਮੁਕੱਦਮਾ ਦਰਜ਼ ਕੀਤਾ ਗਿਆ।ਜਦਕਿ ਬਿਨਾਂ ਮਾਸਕ ਵਾਲੇ 860 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਉਣ ਤੋਂ ਇਲਾਵਾ 41 ਵਿਅਕਤੀਆਂ ਦੇ ਚਲਾਨ ਕੀਤੇ ਗਏ ਹਨ।ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਦੀਪਕ ਅਰੋੜਾ ਪੁੱਤਰ ਬਲਵੀਰ ਰਾਜ, ਵਾਸੀ ਨਿਊ ਕਲੋਨੀ ਨਵਾਂਸ਼ਹਿਰ ਅਤੇ ਉਸ ਦੇ ਨਾਲ ਕੰਮ ਕਰਨ ਵਾਲੇ ਬਿ੍ਰਜ ਮੋਹਨ, ਪੁੱਤਰ ਪ੍ਰੇਮ ਲਾਲ, ਵਾਸੀ ਰਾਏ ਕਲੋਨੀ ਨਵਾਂਸ਼ਹਿਰ ਵੱਲੋਂ ਕਰਫ਼ਿਊ/ਲਾਕਡਾਊਨ ਦੌਰਾਨ ਹਲਵਾਈ ਦੀ ਦੁਕਾਨ ਖੋਲ੍ਹਣ ਕਾਰਨ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਮੁਕੱਦਮਾ ਕਰਜ ਕੀਤਾ ਗਿਆ ਹੈ।
                   ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਪੁਲਿਸ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਗੈਰ ਮਾਸਕ ਘੁੰਮਣ ਵਾਲੇ 860 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 41 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਦਿਖਾਉਣ ਅਤੇ ਲਾਕਡਾਊਨ ਅਤੇ ਨਾਈਟ ਕਰਫ਼ਿਊ ਦੇ ਸਮੇਂ ਦੌਰਾਨ ਘਰਾਂ ਤੋਂ ਬਾਹਰ ਨਾ ਨਿਕਲਣ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੋਵਿਡ ਪ੍ਰਤੀ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …