501 ਯੋਗ ਵਿਅਕਤੀਆਂ ਨੇ ਲਗਵਾਈ ਵੈਕਸੀਨ – ਡਾ. ਗੁਰਦੀਪ ਸਿੰਘ ਕਪੂਰ
ਨਵਾਂਸ਼ਹਿਰ, 11 ਜੂਨ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਅੱਜ 501 ਯੋਗ ਵਿਅਕਤੀਆਂ ਨੂੰ
ਕੋਵਿਡ ਰੋਕੂ ਟੀਕੇ ਲਗਾਏ ਗਏ।ਜ਼ਿਲ੍ਹੇ ਨਾਲ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 148799 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਜਾਰੀ ਬਿਆਨ ਵਿੱਚ ਦੱਸਿਆ ਹੈ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 46, ਬਲਾਚੌਰ ਵਿਚ 266, ਮੁਜ਼ੱਫਰਪੁਰ ਵਿੱਚ 47, ਮੁਕੰਦਪੁਰ ਵਿੱਚ 72, ਸੁੱਜੋਂ ਵਿੱਚ 40, ਬੰਗਾ ਵਿੱਚ 20 ਅਤੇ ਸੜੋਆ ਵਿੱਚ 10 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਰੋਕੂ ਵੈਕਸੀਨ ਲਗਵਾ ਕੇ ਖੁਦ ਨੂੰ ਸੁਰੱਖਿਅਤ ਰੱਖਣ ਤਾਂ ਹੀ ਇਸ ਬਿਮਾਰੀ ਦੇ ਪ੍ਰਸਾਰ ਨੂੰ ਵੀ ਰੋਕਿਆ ਜਾ ਸਕਦਾ ਹੈ।
ਕੋਵਿਡ-19 ਦੀ ਮੌਜ਼ੂਦਾ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ ਕੁੱਲ 12 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਿਲ੍ਹੇ ਵਿੱਚ ਹੁਣ ਕੁੱਲ ਕੇਵਲ 180 ਐਕਟਿਵ ਮਰੀਜ਼ ਰਹਿ ਗਏ ਹਨ ਜਿਨ੍ਹਾਂ ਵਿਚੋਂ ਕੇਵਲ 25 ਮਰੀਜ਼ ਕੋਵਿਡ ਕੇਅਰ ਲੈਵਲ-2 ਅਤੇ ਲੈਵਲ-3 ਫੈਸੀਲਿਟੀ ਵਿੱਚ ਦਾਖਲ ਹਨ।
ਡਾ. ਕਪੂਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 233346 ਵਿਅਕਤੀਆਂ ਸੈਂਪਲਿੰਗ ਕੀਤੀ ਗਈ ਹੈ, ਜਿਨ੍ਹਾਂ ਵਿਚੋਂ ਹੁਣ ਤੱਕ 11262 ਵਿਅਕਤੀ ਕੋਰੋਨਾ ਪਾਜ਼ਟਿਵ ਪਾਏ ਗਏ, ਜਦੋਂਕਿ 921 ਸੈਂਪਲਾਂ ਦੇ ਨਤੀਜਿਆਂ ਦੀ ਉਡੀਕ ਕੀਤੀ ਜਾ ਰਹੀ ਹੈ।ਜ਼ਿਲ੍ਹੇ ਦੀ ਪਾਜ਼ਟੀਵਿਟੀ ਦਰ 4.82 ਫੀਸਦੀ ਚੱਲ ਰਹੀ ਹੈ।ਅੱਜ ਤੱਕ ਜ਼ਿਲ੍ਹੇ ਵਿੱਚ 10736 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
Punjab Post Daily Online Newspaper & Print Media