Friday, September 18, 2026

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਨਤੀਜਾ

ਅੰਮ੍ਰਿਤਸਰ, 11 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਕਾਮ ਸਮੈਸਟਰ-3 ਦੇ ਨਤੀਜਿਆਂ ’ਚ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਰਹੀ। ਬੀ.ਕਾਮ ਸਮੈਸਟਰ ਤੀਸਰਾ ਦੇ ਇਸ ਨਤੀਜੇ ’ਚ ਲੜਕੀਆਂ ਨੇ ਫਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਕਾਇਮ ਰੱਖੀ। ਕੋਵਿਡ19 ਦੀ ਮਹਾਂਮਾਰੀ ਕਾਰਨ ਆਨਲਾਈਨ ਅਤੇ ਆਫਲਾਈਨ ਕਲਾਸਾਂ ਦੇ ਚੱਲਦੇ ਹੋਏ ਵੀ ਅਧਿਆਪਕਾਂ ਦੀ ਮਿਹਨਤ ਅਤੇ ਪ੍ਰੇਰਣਾ ਨਾਲ 100 ਫ਼ੀਸਦੀ ਨਤੀਜਾ ਆਇਆ ਹੈ।ਇਸ ਅਕਾਦਮਿਕ ਸ਼ੈਸ਼ਨ ’ਚ ਅਸ਼ਕਿਰਨਜੋਤ ਕੌਰ 76% ਨੰਬਰ ਲੈ ਕੇ (ਪਹਿਲਾ), ‘ਸਵਲੀਨ ਕੌਰ 75% ਨੰਬਰ ਲੈ ਕੇ (ਦੂਜਾ), ਗੀਤਾ ਰੇਡੀ 73% ਨੰਬਰ ਲੈ ਕੇ (ਤੀਸਰਾ) ਸਥਾਨ ਪ੍ਰ੍ਰਪਤ ਕੀਤਾ।
                 ਕਾਲਜ ਦੀਆਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਦੇ ਨਤੀਜੇ ਮੌਕੇ ਖੁਸ਼ੀ ਜਾਹਿਰ ਕਰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।
                ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਖਾਲਸਾ ਕਾਲਜ ਸੈਨਿਕ ਸਕੂਲ ਦਾ ‘ਸੈਨਿਕ ਸਕੂਲ’ ਕਪੂਰਥਲਾ ਦੇ ਵਫ਼ਦ ਨੇ ਕੀਤਾ ‘ਪਹਿਲਾ ਨਿਰੀਖਣ’ ਦੌਰਾ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਸੈਨਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਉਚ …