Saturday, September 19, 2026

ਪਰਿਵਾਰ ਨਿਯੋਜਨ ਸੇਵਾਵਾਂ ਵਿੱਚ ਗੁਣਵੱਤਾ ਯਕੀਨੀ ਬਣਾਈ ਜਾਵੇ – ਸਿਵਲ ਸਰਜਨ

ਜ਼ਿਲ੍ਹਾ ਗੁਣਵਤਾ ਇਸ਼ੋਰੈਂਸ ਕਮੇਟੀ ਦੀ ਤਿਮਾਹੀ ਮੀਟਿੰਗ ਆਯੋਜਿਤ
ਨਵਾਂਸਹਿਰ, 12 ਜੂਨ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਦੀਪ ਸਿੰਘ ਕਪੂਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਗੁਣਵੱਤਾ ਇਸ਼ੋਰੈਂਸ ਕਮੇਟੀ ਦੀ ਤਿਮਾਹੀ ਮੀਟਿੰਗ ਹੋਈ, ਜਿਸ ਵਿਚ ਰਾਸ਼ਟਰੀ ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਪਰਿਵਾਰ ਨਿਯੋਜਨ ਨਾਲ ਸਬੰਧਤ ਕੇਸਾਂ ਦੀ ਸਮੀਖਿਆ ਕੀਤੀ ਗਈ।ਇਸ ਤੋਂ ਪਹਿਲਾਂ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ ਨੇ ਜ਼ਿਲ੍ਹਾ ਗੁਣਵੱਤਾ ਇਸ਼ੋਰੈਂਸ ਕਮੇਟੀ ਦੇ ਮੈਂਬਰਾਂ ਨੂੰ ਮੀਟਿੰਗ ਦੇ ਏਜੰਡੇ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
                   ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਕਮੇਟੀ ਦੀ ਮੀਟਿੰਗ ਵਿਚ ਪਰਿਵਾਰ ਨਿਯੋਜਨ ਦੇ ਕੇਸਾਂ ‘ਤੇ ਵਿਚਾਰ-ਚਰਚਾ ਕਰਨ ਉਪਰੰਤ ਹਦਾਇਤ ਕੀਤੀ ਕਿ ਪਰਿਵਾਰ ਨਿਯੋਜਨ ਸੇਵਾਵਾਂ ਵਿਚ ਗੁਣਵੱਤਾ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਦੀਆਂ ਮੌਜ਼ੂਦਾ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ।ਨਸਬੰਦੀ ਅਤੇ ਨਲਬੰਦੀ ਦੇ ਆਪਰੇਸ਼ਨ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣਾ ਬੇਹੱਦ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਨਲਬੰਦੀ ਦੇ ਆਪਰੇਸ਼ਨ ਦੌਰਾਨ ਮੈਡੀਕਲ ਅਫਸਰਾਂ ਨੂੰ ਲੋੜੀਂਦੀ ਸਾਵਧਾਨੀਆਂ ਵਰਤਣ ਦੀ ਜ਼ਰੂਰਤ ਹੁੰਦੀ ਹੈ।ਰਾਸ਼ਟਰੀ ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਨਲਬੰਦੀ ਆਪਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ।
                   ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸਤਵਿੰਦਰ ਸਿੰਘ, ਡਾ. ਮੋਨਿਕਾ ਜੈਨ, ਨਰਸਿੰਗ ਅਫਸਰ ਰਾਜ ਰਾਣੀ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਸਮੇਤ ਜ਼ਿਲ੍ਹਾ ਗੁਣਵਤਾ ਇਸ਼ੋਰੈਂਸ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …