Wednesday, October 14, 2026

ਮੇਅਰ ਵਲੋਂ ਵੇਰਕਾ ਵਿਖੇ 18 ਲੱਖ ਦੀ ਲਾਗਤ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਹਲਕਾ ਪੂਰਬੀ ਦੀ ਵਾਰਡ ਨੰ: 21 ਸਥਿਤ ਵੇਰਕਾ ਬੱਸ ਸਟੈਂਡ ਦੇ ਨਜ਼ਦੀਕ ਅਮਰੁਤ ਪ੍ਰਾਜੈਕਟ ਅਧੀਨ 18 ਲੱਖ ਦੀ ਲਾਗਤ ਦੇ ਨਵੇਂ ਟਿਊਬਵੈਲ ਦਾ ਮਉਦਘਾਟਨ ਕੀਤਾ।ਜਿਸ ਨਾਲ ਮੋਹਨ ਨਗਰ, ਪੱਤੀ ਘੱਲੂ ਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਸ਼ੁੱਧ ਪਾਣੀ ਮਿਲੇਗਾ।ਮੇਅਰ ਰਿੰਟੂ ਨੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਡਿਸਪੋਜ਼ਲ ਪੁਆਇੰਟ ਦਾ ਜਾਇਜ਼ਾ ਵੀ ਲਿਆ ਅਤੇ ਇਲਾਕਾ ਨਿਵਾਸੀਆਂ ਦੀ ਮੁਸ਼ਕਲਾਂ ਸੁਣ ਕੇ ਉਨਾਂ ਦੇ ਹੱਲ ਲਈ ਮੌਕੇ ‘ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ।ਮੇਅਰ ਨੇ ਕਿਹਾ ਕਿ ਵੇਰਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ।ਇਸ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਇਸ ਇਲਾਕੇ ਨੂੰ ਵਿਕਾਸ ਪੱਖੋਂ ਨਜ਼ਰਅੰਦਾਜ਼ ਕੀਤਾ ਗਿਆ ਸੀ, ਪਰ ਕੈਪਟਨ ਸਰਕਾਰ ਵਲੋਂ ਇਲਾਕੇ ‘ਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹੈ।
                       ਇਸ ਮੌਕੇ ਕੌਂਸਲਰ ਪਰਮਿੰਦਰ ਕੌਰ, ਪ੍ਰਿਅੰਕਾ ਸ਼ਰਮਾ, ਪਰਮਜੀਤ ਸਿੰਘ ਹੁੰਦਲ, ਰਿਤੇਸ਼ ਸ਼ਰਮਾ, ਮਾਸਟਰ ਹਰਪਾਲ ਸਿੰਘ ਵੇਰਕਾ, ਅਨੇਕ ਸਿੰਘ, ਰਾਮ ਬਲੀ, ਐਸ.ਈ ਅਨੁਰਾਗ ਮਹਾਜਨ, ਐਕਸੀਅਨ ਬਲਜੀਤ ਸਿੰਘ ਆਦਿ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …